27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਫਿੱਟ ਬਾਈਕਰ ਕਲੱਬ ਵਲੋਂ 5ਵਾਂ ਖ਼ੂਨਦਾਨ ਕੈਂਪ, 40 ਯੂਨਿਟ ਇਕੱਤਰ

Ad Position 21
No active advertisement
ਅਜੀਤ ਡੈਸਕ 27-04-2026
ਹੁਸ਼ਿਆਰਪੁਰ, 26 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਫਿੱਟ ਬਾਈਕਰ ਕਲੱਬ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ 5ਵਾਂ ਖ਼ੂਨਦਾਨ ਕੈਂਪ ਸਚਦੇਵਾ ਸਟਾਕਸ ਦੇ ਬੂਲਾਵਾੜੀ ਸਥਿਤ ਮੁੱਖ ਦਫ਼ਤਰ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਵਰਧਮਾਨ ਟੈਕਸਟਾਈਲ ਦੇ ਫਾਈਨਾਂਸ ਡਾਇਰੈਕਟਰ ਤਰੁਣ ਚਾਵਲਾ ਵੱਲੋਂ ਕੀਤਾ ਗਿਆ, ਇਸ ਮੌਕੇ ਉਨ੍ਹਾਂ ਦੀ ਪਤਨੀ ਪਿ੍ਆ ਚਾਵਲਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਕੈਂਪ ਦੌਰਾਨ ਫਿਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ ਅਤੇ ਇਸ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਨੇ ਦੱਸਿਆ ਕਿ ਕਲੱਬ ਵੱਲੋਂ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਿਅਕਤੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਵੇ | ਇਸ ਕੈਂਪ ਦੌਰਾਨ ਸ਼ਿਵਾਲਿਕ ਹਾਈਕਿੰਗ ਐਂਡ ਟਰੈਕਿੰਗ ਕਲੱਬ ਦੇ ਮੈਂਬਰਾਂ ਵੱਲੋਂ ਵੀ ਵਿਸ਼ੇਸ਼ ਯੋਗਦਾਨ ਦਿੱਤਾ ਗਿਆ | ਇਸ ਮੌਕੇ ਤਰੁਣ ਚਾਵਲਾ ਨੇ ਕਿਹਾ ਕਿ ਸਮਾਜ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਜ਼ਰੂਰੀ ਹਨ ਅਤੇ ਫਿਟ ਬਾਈਕਰ ਕਲੱਬ ਦੀ ਇਹ ਕੋਸ਼ਿਸ਼ ਕਾਬਿਲ-ਏ-ਤਾਰੀਫ਼ ਹੈ | ਇਸ ਖ਼ੂਨਦਾਨ ਕੈਂਪ ਵਿਚ ਕੁੱਲ 40 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਕੈਂਪ ਨੂੰ ਸਫਲ ਬਣਾਉਣ ਵਿਚ ਆਈ.ਐੱਮ.ਏ. ਬਲੱਡ ਬੈਂਕ ਦੀ ਟੀਮ ਨੇ ਖ਼ੂਨ ਇਕੱਤਰ ਕੀਤਾ | ਇਸ ਕੈਂਪ ਵਿਚ ਉੱਤਮ ਸਿੰਘ ਸਾਬੀ, ਮੁਨੀਰ ਨਾਜ਼ਰ, ਅਮਰਿੰਦਰ ਸੈਣੀ, ਕੇਸ਼ਵ ਕੁਮਾਰ, ਗੁਰਮੇਲ ਸਿੰਘ, ਤਰਲੋਚਨ ਸਿੰਘ, ਦੌਲਤ ਸਿੰਘ, ਹਰਕਿ੍ਸ਼ਨ ਕਾਜਲਾ, ਸੰਜੀਵ ਸੋਹਲ, ਓੁਕਾਂਰ ਸਿੰਘ, ਰੋਹਿਤ ਬੱਸੀ, ਸਾਗਰ ਸੈਣੀ ਅਤੇ ਅਜੀਤ ਯਾਦਵ ਸਮੇਤ ਕਈ ਹੋਰ ਮੈਂਬਰਾਂ ਅਤੇ ਦਾਨੀਆਂ ਨੇ ਭਾਗ ਲਿਆ ਅਤੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ | ਅੰਤ ਵਿਚ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਚਦੇਵਾ ਵੱਲੋਂ ਸਾਰੇ ਖ਼ੂਨਦਾਨੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਜਿਕ ਉਪਰਾਲੇ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੀ ਰੈਲੀ ਨੂੰ ਸਫਲ ਬਣਾਉਣ ਲਈ ਮਿਡ-ਡੇ-ਮੀਲ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਦਸੂਹਾ ਦੇ ਪਿੰਡ ਛੋਟਾ ਟੇਰਕਿਆਣਾ ਨੂੰ ਵਿਧਾਇਕ ਘੁੰਮਣ ਨੇ ਦਿੱਤਾ ਪੰਜ ਲੱਖ ਦਾ ਚੈੱਕ
Ad Position 24