27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸ੍ਰੀ ਅਨੰਦਪੁਰ ਸਾਹਿਬ ਦੀ ਰੈਲੀ ਨੂੰ ਸਫਲ ਬਣਾਉਣ ਲਈ ਮਿਡ-ਡੇ-ਮੀਲ ਵਰਕਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-04-2026
ਕੋਟਫ਼ਤੂਹੀ, 26 ਅਪ੍ਰੈਲ (ਅਟਵਾਲ)-ਮਿਡ-ਡੇਅ-ਮੀਲ ਵਰਕਰ ਯੂਨੀਅਨ ਬਲਾਕ ਕੋਟਫ਼ਤੂਹੀ ਦੀ ਇੱਕ ਮੀਟਿੰਗ ਬਲਾਕ ਪ੍ਰਧਾਨ ਅਮਰਵੀਰ ਕੌਰ ਅਤੇ ਜਨਰਲ ਸਕੱਤਰ ਕੁਲਵੀਰ ਕੌਰ ਦੀ ਪ੍ਰਧਾਨਗੀ ਵਿਚ ਕੋਟਫ਼ਤੂਹੀ ਵਿਖੇ ਹੋਈ | ਇਸ ਮੀਟਿੰਗ ਵਿਚ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕਮਲਜੀਤ ਕੌਰ ਖੜੌਦੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਮੀਟਿੰਗ ਵਿਚ ਮਿਡ-ਡੇ-ਮੀਲ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕਰਾਂ ਦਾ ਲਗਾਤਾਰ ਸ਼ੋਸ਼ਣ ਕਰ ਰਹੀ ਹੈ, ਅਤੇ ਮਿਡ-ਡੇ-ਮੀਲ ਵਰਕਰ ਨਿਗੂਣੇ ਮਾਣ ਭੱਤੇ ਤੇ ਕੰਮ ਕਰ ਰਹੇ ਹਨ | ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਚੋਣਾਂ ਸਮੇਂ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਵਾਅਦੇ ਪੂਰਾ ਕਰੇ | ਆਗੂਆਂ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰ ਤਿੰਨ ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ | ਇਸ ਮੌਕੇ ਸਰਬਜੀਤ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਬਖ਼ਸ਼ੋ, ਪਰਮਜੀਤ ਕੌਰ, ਸਤਵੀਰ ਕੌਰ, ਜਸਪ੍ਰੀਤ ਕੌਰ, ਬਿੰਦਰ, ਅਵਤਾਰ ਕੌਰ, ਸੁਰਿੰਦਰ ਕੌਰ, ਪ੍ਰਦੀਪ ਕੌਰ, ਕਮਲੇਸ਼ ਕੌਰ, ਹਰਬੰਸ ਕੌਰ, ਰਾਜ ਕੁਮਾਰੀ, ਬਲਵਿੰਦਰ ਕੌਰ, ਨਰਿੰਦਰ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ ਅਗਲੀ ਖ਼ਬਰ ਫਿੱਟ ਬਾਈਕਰ ਕਲੱਬ ਵਲੋਂ 5ਵਾਂ ਖ਼ੂਨਦਾਨ ਕੈਂਪ, 40 ਯੂਨਿਟ ਇਕੱਤਰ
Ad Position 24