27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਿੱਖਿਆ ਨੌਕਰੀ ਪ੍ਰਾਪਤ ਕਰਨ ਦਾ ਨਹੀਂ ਬਲਕਿ ਚੰਗੇ ਇਨਸਾਨ ਬਣਨ ਦਾ ਮਾਧਿਅਮ-ਜਥੇ. ਧਾਮੀ

Ad Position 21
No active advertisement
ਅਜੀਤ ਡੈਸਕ 27-04-2026
ਗੜ੍ਹਦੀਵਾਲਾ, 26 ਅਪ੍ਰੈਲ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਤਾਰਾ ਸਿੰਘ ਸੱਲ੍ਹਾਂ ਅਤੇ ਰਵਿੰਦਰ ਸਿੰਘ ਚੱਕ, (ਦੋਵੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ), ਸਿਨੇਟ ਮੈਂਬਰ ਤੇ ਅਕਾਲੀ ਆਗੂ ਸੰਦੀਪ ਸਿੰਘ ਸੀਕਰੀ ਅਤੇ ਭਾਸ਼ਾ ਵਿਭਾਗ ਦੇ ਸੇਵਾ ਮੁਕਤ ਡਾਇਰੈਕਟਰ ਚੇਤਨ ਸਿੰਘ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਵੱਲੋਂ ਕਨਵੋਕੇਸ਼ਨ ਰਿਪੋਰਟ ਪੇਸ਼ ਕਰਦਿਆਂ ਕਾਲਜ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਉਪਰੰਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿੱਚ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਸਚਾਈ, ਇਮਾਨਦਾਰੀ ਅਤੇ ਮਿਹਨਤ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਨੌਕਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਬਲਕਿ ਇਕ ਚੰਗਾ ਇਨਸਾਨ ਬਣਨ ਦਾ ਮਾਧਿਅਮ ਵੀ ਹੈ | ਡਿਗਰੀ ਵੰਡ ਸਮਾਗਮ ਦੌਰਾਨ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਡਿਗਰੀ ਵੰਡ ਸਮਾਗਮ ਵਿੱਚ 2018 ਤੋਂ ਹੁਣ ਤੱਕ ਦੇ 421 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ | ਇਸ ਮੌਕੇ ਸਿੱਖਿਆ ਤੋਂ ਇਲਾਵਾ ਸੱਭਿਆਚਾਰਕ ਤੇ ਧਾਰਮਿਕ ਗਤੀਵਿਧੀਆਂ, ਖੇਡਾਂ ਅਤੇ ਹੋਰ ਮੁਕਾਬਲਿਆਂ ਵਿੱਚ ਮੁਕਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਵੀ ਦਿੱਤੇ ਗਏ | ਇਸ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ ਨੇ ਪ੍ਰੋ. ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਬਦ ਕੀਰਤਨ ਗਾਇਨ ਕੀਤਾ ਜਦ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਾਲਜ ਵਿੱਚ ਨਵੀਂ ਤਿਆਰ ਕੀਤੀ ਗਈ ਕਮਰਸ ਲੈਬ ਅਤੇ ਆਈ.ਸੀ.ਟੀ. ਲੈਬ ਦਾ ਉਦਘਾਟਨ ਵੀ ਕੀਤਾ ਗਿਆ | ਸਮਾਗਮ ਦੇ ਅੰਤ ਵਿੱਚ ਡਾ. ਦਵਿੰਦਰ ਕੁਮਾਰ ਸੰਦਲ ਨੇ ਧੰਨਵਾਦ ਪ੍ਰਸਤਾਵ ਪੇਸ਼ ਕਰਦਿਆਂ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦਾ ਸਮੂਹ ਸਟਾਫ, ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਤੇ ਉਨ੍ਹਾਂ ਦੇ ਪੇਰੈਂਟਸ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਕੱਟ ਦੇਸ਼ ਦੀ ਆਰਥਿਕਤਾ ਨੂੰ ਪਹੁੰਚਾ ਰਹੇ ਕਰੋੜਾਂ ਦਾ ਨੁਕਸਾਨ-ਧੀਮਾਨ ਅਗਲੀ ਖ਼ਬਰ ਸਿਟੀ ਪੁਲਿਸ ਵਲੋਂ ਮਾਰਕੁੱਟ ਕਰਨ ਅਤੇ ਪਲਾਟ 'ਚ ਜਬਰੀ ਕਬਜ਼ਾ ਕਰਨ ਦੇ ਦੋਸ਼ 'ਚ 4 ਨਾਮਜ਼ਦ
Ad Position 24