ਭੰਗਾਲਾ, 26 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਤੇ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ਦੇ ਵਿਰੋਧ ਵਿਚ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵੱਲੋਂ ਬੀਤੇ ਦਿਨੀਂ ਮੋਟਰਸਾਈਕਲ ਰੋਸ ਮਾਰਚ ਰੈਲੀ ਕੱਢੀ ਗਈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਅਤੇ ਪਾਰਟੀ ਵਰਕਰ ਪਹੁੰਚੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਡੀ ਨਿੱਝਰ ਜ਼ਿਲ੍ਹਾ ਪੈੱ੍ਰਸ ਸਕੱਤਰ ਨੇ ਭੰਗਾਲਾ ਵਿਖੇ ਬੋਲਦਿਆਂ ਦੱਸਿਆ ਕਿ ਐਮ. ਪੀ. ਅੰਮਿ੍ਤਪਾਲ ਸਿੰਘ ਖ਼ਾਲਸਾ 'ਤੇ ਹੋਰ ਰਹੇ ਜ਼ੁਲਮ ਅੰਤ ਨਿੰਦਣਯੋਗ ਹਨ | ਇਸ ਦੇ ਵਿਰੋਧ ਵਿਚ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਮੋਟਰਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਹਜ਼ਾਰਾਂ ਦੇ ਇਕੱਠ ਨੇ ਪੰਜਾਬ ਸਰਕਾਰ ਨੂੰ ਦੱਸ ਦਿੱਤਾ ਕਿ ਵਾਕਿਆ ਹੀ ਪੰਜਾਬ ਦੇ ਨੌਜਵਾਨ, ਬਜ਼ੁਰਗ ਅਤੇ ਮਾਤਾ, ਭੈਣਾਂ ਇਹ ਸੋਚਦੀਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਮੁੱਖ ਮੰਤਰੀ ਅੰਮਿ੍ਤਪਾਲ ਸਿੰਘ ਹੀ ਹੋਵੇਗਾ |