27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

'ਸੂਸਾਂ ਦਾ ਮੇਲਾ ' 13, 14 ਤੇ 15 ਮਈ ਨੂੰ , ਤਿਆਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 27-04-2026
ਸ਼ਾਮਚੁਰਾਸੀ, 26 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)- ਦੁਆਬੇ ਦੇ ਜੋੜ ਮੇਲਿਆਂ 'ਚ ਆਪਣੀ ਅਹਿਮ ਧਾਰਮਿਕ ਤੇ ਭਾਈਚਾਰਕ ਭੂਮਿਕਾ ਨਿਭਾਉਣ ਵਾਲਾ ਬਾਬਾ ਜਵਾਹਰ ਦਾਸ ਨੂੰ ਸਮਰਪਿਤ 'ਸੂਸਾਂ ਦਾ ਮੇਲਾ' ਇਸ ਵਾਰ 13, 14 ਤੇ 15 ਮਈ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਡੇਰਾ ਬਾਬਾ ਜਵਾਹਰ ਦਾਸ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਜ਼ਿਲ੍ਹਾ ਹੁਸ਼ਿਆਰਪੁਰ (ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ) ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦੀ ਦੇਖ-ਰੇਖ ਹੇਠ 13 ਮਈ ਤੋਂ 15 ਮਈ ਤੱਕ ਕਰਵਾਏ ਜਾ ਰਹੇ ਇਸ ਵਿਸ਼ਾਲ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਸੇਠ ਹਰਭਜਨ ਸਿੰਘ ਤੇ ਮੈਨੇਜਰ ਗੁਰਦਰਸ਼ਨ ਸਿੰਘ ਧਾਮੀ ਨੇ ਦੱਸਿਆ ਕਿ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ 13 ਤੇ 14 ਮਈ ਨੂੰ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ | ਮੇਲੇ ਦੇ ਅੰਤਿਮ ਦਿਨ 15 ਮਈ ਨੂੰ ਸਵੇਰੇ 9.30 ਵਜੇ ਤੋਂ ਦੇਰ ਰਾਤ ਤੱਕ ਵਿਸ਼ੇਸ਼ ਕਥਾ ਕੀਰਤਨ ਤੇ ਸੰਤ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਨ੍ਹਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਅਕਾਲ ਤਖ਼ਤਾਂ ਦੇ ਜਥੇਦਾਰ ਤੇ ਸੰਤ ਸਮਾਗਮ ਦੌਰਾਨ ਸੰਪਰਦਾਇ ਦੇ ਮੁਖੀ ਵੀ ਸ਼ਾਮਿਲ ਹੋਣਗੇ | ਇਸ ਦਰਮਿਆਨ 15 ਮਈ ਨੂੰ ਨਿਸ਼ਾਨ ਸਾਹਿਬ ਦੇ ਚੋਲ੍ਹੇ ਦੀ ਸੇਵਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਵਾਲੇ ਸੰਗਤਾਂ ਦੇ ਵਾਹਨਾਂ ਲਈ ਵੱਖ-ਵੱਖ ਸਥਾਨਾਂ ਤੇ ਪਾਰਕਿੰਗ ਲਈ ਪ੍ਰਬੰਧ ਕੀਤੇ ਜਾਣਗੇ | ਇਸ ਤੋਂ ਇਲਾਵਾ ਸੁਰੱਖਿਆ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਸਹਿਯੋਗ ਵੀ ਲਿਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ 'ਤੇ ਹੋਰ ਜ਼ੁਲਮ ਨਿੰਦਣਯੋਗ- ਲਾਡੀ ਨਿੱਝਰ
Ad Position 24