27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਿਵਲ ਹਸਪਤਾਲ ਦਸੂਹਾ ਵਿਖੇ ਮਨਾਇਆ ਵਿਸ਼ਵ ਮਲੇਰੀਆ ਦਿਵਸ

Ad Position 21
No active advertisement
ਅਜੀਤ ਡੈਸਕ 27-04-2026
ਦਸੂਹਾ, 26 ਅਪ੍ਰੈਲ (ਭੁੱਲਰ)- ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਅਗਵਾਈ ਹੇਠ ਸਿਹਤ ਵਿਭਾਗ ਦਸੂਹਾ ਵੱਲੋਂ ਵਰਲਡ ਮਲੇਰੀਆ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਮਲੇਰੀਆ ਬਿਮਾਰੀ ਬਾਰੇ ਜਾਗਰੂਕ ਕਰਨਾ ਅਤੇ ਇਸ ਦੀ ਰੋਕਥਾਮ ਲਈ ਕਦਮ ਚੁੱਕਣ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਮਲੇਰੀਆ ਇੱਕ ਸੰਕਰਾਮਕ ਬਿਮਾਰੀ ਹੈ | ਇਹ ਮਲੇਰੀਆ ਫੀਮੇਲ ਐਨੋਫਲੀਜ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਸਾਮ ਅਤੇ ਸਵੇਰ ਵੇਲੇ ਕੱਟਦਾ ਹੈ | ਇਸ ਦੇ ਲਛੱਣ ਜਿਵੇਂ ਬੁਖਾਰ, ਠੰਡ ਲੱਗਣਾ, ਪਸੀਨਾ ਆਉਣਾ ਅਤੇ ਕਮਜ਼ੋਰੀ ਵਰਗੇ ਲਛੱਣ ਹੋ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸਮੇਂ 'ਤੇ ਇਲਾਜ ਨਾ ਹੋਣ 'ਤੇ ਇਹ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ | ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਈਆਂ ਜਾਣ, ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਰਹਿਣ ਦਿਓ, ਮੱਛਰਦਾਨੀ ਦੀ ਵਰਤੋਂ ਕਰੋ, ਮੱਛਰ ਭਗਾਉਣ ਵਾਲੇ ਕਰੀਮ ਜਾਂ ਸਪਰੇ ਦੀ ਵਰਤੋਂ ਕਰੋ, ਬੁਖ਼ਾਰ ਆਉਣ 'ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ 'ਤੇ ਜਾਂਚ ਕਰਵਾਉਣਾ ਆਦਿ ਸ਼ਾਮਿਲ ਹੈ ਉਨ੍ਹਾਂ ਦੱਸਿਆ ਕਿ ਭਾਰਤ ਵਿਚ ਮਲੇਰੀਆ ਦੇ ਕੇਸਾਂ ਵਿਚ ਕਮੀ ਆ ਰਹੀ ਹੈ, ਪਰ ਇਸ ਨੰੂ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਾਰਿਆਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ | ਇਸ ਮੌਕੇ ਡਾ. ਸਰਵੇਸ਼ ਕੁਮਾਰ, ਡਾ. ਨਮਰਤਾ ਪੂਰੀ, ਮੈਡੀਕਲ ਲੈਬ ਟੈਕਨੀਸ਼ੀਅਨ ਡੈਨੀਅਲ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਐਲ. ਐਚ. ਵੀ ਕੁਲਜੀਤ ਕੌਰ, ਏ. ਐਨ. ਐਮ ਰਾਜ ਰਾਣੀ, ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ ਤੋਂ ਇਲਾਵਾ ਨਰਸਿੰਘ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਗੁਰਮਤਿ ਪ੍ਰਚਾਰ ਸੰਸਥਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ
Ad Position 24