27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣ ਨੇ ਮੈਰਿਟ ਸੂਚੀ 'ਚ ਤੀਜਾ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 27-04-2026
ਦਸੂਹਾ, 26 ਅਪ੍ਰੈਲ (ਭੁੱਲਰ)-ਡੀ. ਏ. ਵੀ. ਕਾਲਜ ਦਸੂਹਾ ਦੇ ਐੱਮ.ਐੱਸਸੀ. (ਕੈਮਿਸਟਰੀ) ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਪਲਕ ਨੇ 83.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ | ਇਸੇ ਤਰ੍ਹਾਂ ਅੰਸ਼ਿਕਾ ਡਡਵਾਲ ਨੇ 81.4 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ ਭਰ ਵਿਚੋਂ ਤੀਜੀ ਪੁਜ਼ੀਸ਼ਨ, ਕਿ੍ਤਿਕਾ ਨੇ 77 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਕਾਲਜ ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਇਸ ਸ਼ਾਨਦਾਰ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਸਦਕਾ ਹੀ ਅਜਿਹੇ ਨਤੀਜੇ ਸੰਭਵ ਹੋ ਸਕੇ ਹਨ | ਇਸ ਸਫਲਤਾ ਦਾ ਸਿਹਰਾ ਕੈਮਿਸਟਰੀ ਵਿਭਾਗ ਦੇ ਸਿਰ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਬਿਹਤਰੀਨ ਮਾਰਗ ਦਰਸ਼ਨ ਦਿੱਤਾ ਤੇ ਦਿਨ-ਰਾਤ ਮਿਹਨਤ ਕਰਵਾਈ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਨਜਾਇਜ਼ ਮਾਈਨਿੰਗ ਰੋਕਣ 'ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਫ਼ੇਲ੍ਹ- ਸੁਮਿਤ ਡਡਵਾਲ
Ad Position 24