ਹੁਸ਼ਿਆਰਪੁਰ, 26 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੀ ਬੀ. ਕਾਮ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ (ਪ੍ਰੋ.) ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਦਸੰਬਰ 2025 'ਚ ਲਈ ਗਈ ਉਕਤ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਤਾਨੀਆ ਭਾਰਦਵਾਜ ਨੇ 8.54 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਤੇ ਸੰਸਥਾ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਭੂਮਿਕਾ ਸੂਦ ਨੇ 8.38 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਦੂਜਾ ਤੇ ਨਵਨੀਤ ਕੌਰ ਨੇ 8.29 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਸਾਰੇ ਹੋਣਹਾਰ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |