27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

'ਆਪ' ਆਗੂ ਅÏਲਖ ਵਲੋਂ ਬੇਟ ਖੇਤਰ ਦੀਆਂ ਮੰਡੀਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 27-04-2026
ਟਾਂਡਾ ਉੜਮੁੜ, 26 ਅਪ੍ਰੈਲ (ਭਗਵਾਨ ਸਿੰਘ ਸੈਣੀ)-ਕਿਸਾਨ ਸੈੱਲ ਪੰਜਾਬ ਦੇ ਸਟੇਟ ਸੈਕਟਰੀ ਅਤੇ ਦੋਆਬਾ ਜ਼ੋਨ ਇੰਚਾਰਜ ਆਮ ਆਦਮੀ ਪਾਰਟੀ ਵਲੋਂ ਬੇਟ ਖੇਤਰ ਦੀਆਂ ਦਾਣਾ ਮੰਡੀਆਂ ਦਾ ਵਿਸਥਾਰ ਨਾਲ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਡੀਆਂ ਵਿਚ ਪਹੁੰਚ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਦੌਰੇ ਦੌਰਾਨ ਕਿਸਾਨਾਂ ਨੇ ਆਪਣੀ ਪੀੜਾ ਬਿਆਨ ਕਰਦੇ ਹੋਏ ਕਿਹਾ ਕਿ ਉਹ ਕਈ ਦਿਨਾਂ ਤੋਂ ਮੰਡੀਆਂ ਵਿਚ ਆਪਣੀ ਕਣਕ ਲਿਆ ਕੇ ਬੈਠੇ ਹਨ, ਪਰ ਲਿਫ਼ਟਿੰਗ ਦੀ ਪ੍ਰਕਿਰਿਆ ਬਹੁਤ ਹੌਲੀ ਚੱਲ ਰਹੀ ਹੈ | ਇਸ ਕਾਰਨ ਮੰਡੀਆਂ ਵਿਚ ਢੇਰ ਲੱਗ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਸੁਰੱਖਿਆ ਲਈ ਵੀ ਚਿੰਤਾ ਬਣੀ ਹੋਈ ਹੈ | ਆੜ੍ਹਤੀਆਂ ਨੇ ਵੀ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਵਿਚ ਦੇਰੀ ਹੋਣ ਕਰਕੇ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਪ੍ਰਬੰਧਕੀ ਕਮਜ਼ੋਰੀਆਂ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਕਿਸਾਨਾਂ ਨੇ ਇਹ ਵੀ ਗੰਭੀਰ ਮਸਲਾ ਉਠਾਇਆ ਕਿ ਕਣਕ ਦੀ ਪੇਮੈਂਟ ਸਮੇਂ ਸਿਰ ਨਹੀਂ ਆ ਰਹੀ, ਜਿਸ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਪ੍ਰਭਾਵਿਤ ਹੋ ਰਹੀ ਹੈ | ਇਸ ਮੌਕੇ ਹਰਮੀਤ ਸਿੰਘ ਔਲਖ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਪ੍ਰਸ਼ਾਸਨ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਤੁਰੰਤ ਹੱਲ ਲਈ ਅਪੀਲ ਕੀਤੀ | ਉਨ੍ਹਾਂ ਭਰੋਸਾ ਦਿਵਾਇਆ ਕਿ ਇੱਕ-ਦੋ ਦਿਨਾਂ ਦੇ ਅੰਦਰ ਲਿਫ਼ਟਿੰਗ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ, ਖ਼ਰੀਦ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਪੇਮੈਂਟ ਸਮੇਂ ਸਿਰ ਮਿਲੇਗੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਆਗੂ, ਇਲਾਕੇ ਦੇ ਆੜ੍ਹਤੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਵੀ ਮੌਜੂਦ ਸਨ, ਜਿਨ੍ਹਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਜਲਦ ਹੱਲ ਦੀ ਉਮੀਦ ਜਤਾਈ | ਇਸ ਮੌਕੇ ਗੁਰਵਿੰਦਰ ਸਿੰਘ ਲਾਲੀ ਕੋਆਰਡੀਨੇਟਰ ਹਲਕਾ ਟਾਂਡਾ, ਸੰਜੀਵ ਕੁਮਾਰ, ਵਿੱਕੀ ਦੁਬਰਜੀ ਸਰਪੰਚ, ਮਨਜੀਤ ਸਿੰਘ ਬੱਬੂ ਨੰਗਲੀ, ਜੋਗਾ ਕੰਗ, ਪਰਮਜੀਤ ਗਿੱਲਾ, ਜਸਵੀਰ ਪਸਵਾਲ, ਨਿਰਮਲ ਸਿੰਘ ਬਹਾਦੁਰਪੁਰ, ਗੌਰਵ, ਸੁਖਵਿੰਦਰ ਸਿੰਘ, ਸ਼ਿਵਦੇਵ ਸਿੰਘ, ਸੂਬੇਦਾਰ ਓਾਕਾਰ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਵਿਸ਼ਵ ਅਰਥ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਢੋਲਬਾਹਾ ਕਾਲਜ 'ਚ ਧਰਤੀ ਦਿਵਸ ਮਨਾਇਆ
Ad Position 24