27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਿਵਲ ਹਸਪਤਾਲ ਦਸੂਹਾ ਵਿਖੇ ਵਿਸ਼ਵ ਅਰਥ ਦਿਵਸ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 27-04-2026
ਦਸੂਹਾ, 26 ਅਪ੍ਰੈਲ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਐੱਸ. ਐੱਮ. ਓ. ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਵਿਸ਼ਵ ਅਰਥ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਨੇ ਦੱਸਿਆ ਕਿ ਅੱਜ ਪੂਰੇ ਵਿਸ਼ਵ ਵਿੱਚ ਧਰਤੀ ਦਿਵਸ ਮਨਾਇਆ ਗਿਆ, ਜਿਸ ਦਾ ਮਕਸਦ ਵਾਤਾਵਰਣ ਦੀ ਰੱਖਿਆ ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਸਕੂਲਾਂ, ਕਾਲਜਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਰੁੱਖ ਲਗਾਉਣ, ਸਫਾਈ ਅਭਿਆਨ ਅਤੇ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਬਚਾਉਣ ਅਤੇ ਪ੍ਰਕਿਰਤੀ ਨਾਲ ਸਹਿਯੋਗ ਬਣਾਈ ਰੱਖਣ ਬਾਰੇ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗਲੋਬਲ ਵਾਰਮਿੰਗ, ਪ੍ਰਦੂਸ਼ਣ ਅਤੇ ਜੰਗਲਾਂ ਦੀ ਕਟਾਈ ਵਰਗੀਆਂ ਸਮੱਸਿਆਵਾਂ ਨਾਲ ਨਿਪਟਣ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਜ਼ਰੂਰੀ ਹੈ | ਇਸ ਮੌਕੇ ਡਾ. ਕੁਲਵਿੰਦਰ ਸਿੰਘ, ਡਾ. ਸਤਵੀਰ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਡੈਨੀਅਲ, ਫਾਰਮੈਸੀ ਅਫ਼ਸਰ ਤਜਿੰਦਰ ਸਿੰਘ, ਫਾਰਮੈਸੀ ਅਫ਼ਸਰ ਮਨਦੀਪ ਕੌਰ, ਸਟਾਫ਼ ਨਰਸ ਸੀਮਾ ਭਾਰਦਵਾਜ, ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ ਤੇ ਨਰਸਿੰਗ ਕਾਲਜ ਦੇ ਸਟੂਡੈਂਟ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦਾ ਕੀਤਾ ਚੈੱਕਅਪ ਅਗਲੀ ਖ਼ਬਰ 'ਆਪ' ਆਗੂ ਅÏਲਖ ਵਲੋਂ ਬੇਟ ਖੇਤਰ ਦੀਆਂ ਮੰਡੀਆਂ ਦਾ ਦੌਰਾ
Ad Position 24