ਹਰਿਆਣਾ, 26 ਅਪ੍ਰੈਲ (ਹਰਮੇਲ ਸਿੰਘ ਖੱਖ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਸੀ.ਐਚ.ਸੀ. ਭੂੰਗਾ ਅਤੇ ਹਰਿਆਣਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਤਨਵੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ਼ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈੱਕਅਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖ਼ਮ ਨੂੰ ਘਟਾਇਆ ਜਾ ਸਕੇ | ਇਸ ਮੌਕੇ ਡਾ. ਪਿ੍ਅੰਕਾ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀਆਂ ਦੇ ਦੋ ਅਲਟਰਾਸਾੳਾੂਡ ਵੀ ਮੁਫ਼ਤ ਕੀਤੇ ਜਾਂਦੇ ਹਨ | ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ, ਬਲਵਿੰਦਰ ਸਿੰਘ ਚੀਫ਼ ਫਾਰਮੇਸੀ ਅਫ਼ਸਰ, ਐੱਲ.ਐੱਚ.ਵੀ. ਪ੍ਰਦੀਪ ਕੌਰ, ਭੁਪਿੰਦਰ ਕੌਰ, ਰਤਿੰਦਰ ਕੌਰ, ਏ.ਐਨ.ਐਮ ਮੋਨਿਕਾ, ਪਰਮਜੀਤ ਕੌਰ, ਪਰਵੀਨ ਕੌਰ, ਆਸ਼ਾ ਵਰਕਰ ਤੇ ਹੋਰ ਹਾਜ਼ਰ ਸਨ |