27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 27-04-2026
ਹੁਸ਼ਿਆਰਪੁਰ, 26 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ ਜ਼ਿਲ੍ਹਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਏ.ਐਮ.ਓ. ਜਗਜੀਤ ਸਿੰਘ, ਹੈਲਥ ਇੰਸਪੈਕਟਰ ਸੰਜੀਵ ਠਾਕੁਰ, ਵਾਇਸ ਪਿ੍ੰਸੀਪਲ ਪੁਨੀਤ, ਲੈਕ: ਜਸਪ੍ਰੀਤ ਕੌਰ, ਲੈਕ: ਸੁਨੀਤਾ ਚੌਧਰੀ, ਲੈਕ: ਸਰੋਜ, ਲੈਕ: ਸੀਮਾ ਸ਼ਰਮਾ, ਅਮਨਦੀਪ ਸੀਨੀਅਰ ਫੈਕਲਟੀ, ਲੈਕ: ਪ੍ਰਦੀਪ ਕੁਮਾਰ ਗੁਰਪਾਲ ਆਦਿ ਹਾਜ਼ਰ ਸਨ | ਇਸ ਮੌਕੇ ਡਾ: ਜਗਦੀਪ ਸਿੰਘ ਨੇ ਕਿਹਾ ਕਿ ਤਾਪਮਾਨ ਵਧਣ ਨਾਲ ਮੱਛਰਾਂ ਦਾ ਖ਼ਤਰਾ ਵੀ ਕਾਫ਼ੀ ਵੱਧ ਗਿਆ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਗੰਭੀਰ ਬਿਮਾਰੀਆਂ 'ਚੋਂ ਇਕ ਹੈ, ਜੋ ਗੰਭੀਰ ਮਾਮਲਿਆਂ ਵਿਚ ਮੌਤ ਦਾ ਕਾਰਨ ਵੀ ਬਣ ਸਕਦਾ ਹੈ | ਮਲੇਰੀਆ ਬੁਖ਼ਾਰ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਠੰਢ ਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ ਅਤੇ ਸਿਰ ਦਰਦ, ਬੁਖ਼ਾਰ ਉੱਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਵੇ ਤੇ ਸਰੀਰ ਨੂੰ ਪਸੀਨਾ ਆਵੇ ਤਾਂ ਇਹ ਮਲੇਰੀਆ ਬੁਖ਼ਾਰ ਹੋ ਸਕਦਾ ਹੈ | ਲੱਛਣ ਦਿੱਖਣ 'ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਓ ਅਤੇ ਡਾਕਟਰ ਦੀ ਸਲਾਹ ਲਵੋ | ਇਸ ਮੌਕੇ ਵਾਇਸ ਪਿ੍ੰਸੀਪਲ ਪੁਨੀਤ ਨੇ ਸੈਮੀਨਾਰ ਲਈ ਸਿਹਤ ਵਿਭਾਗ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੋਸ਼ੀ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਧਨੋਆ ਨੂੰ ਰਾਸ਼ੀ ਭੇਟ ਅਗਲੀ ਖ਼ਬਰ ਦੋਆਬਾ ਸਾਹਿਤ ਸਭਾ ਵਲੋਂ ਪੁਸਤਕ ਲੋਕ ਅਰਪਣ ਸਮਾਗਮ ਤੇ ਕਵੀ ਦਰਬਾਰ 3 ਨੂੰ
Ad Position 24