27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਅੰਡਰ-16 ਅੰਤਰ ਜ਼ਿਲ੍ਹਾ ਕ੍ਰਿਕੇਟ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਪਹੁੰਚੀ ਹੁਸ਼ਿਆਰਪੁਰ ਦੀ ਟੀਮ

Ad Position 21
No active advertisement
ਅਜੀਤ ਡੈਸਕ 27-04-2026
ਹੁਸ਼ਿਆਰਪੁਰ, 26 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੇ ਦੋ ਰੋਜ਼ਾ ਕੁਆਟਰ ਫਾਈਨਲ ਮੈਚ ਵਿਚ ਹੁਸ਼ਿਆਰਪੁਰ ਨੇ ਪਠਾਨਕੋਟ ਨੂੰ ਪਹਿਲੀ ਪਾਰੀ 'ਚ ਲੀਡ ਦੇ ਆਧਾਰ 'ਤੇ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ | ਜਾਣਕਾਰੀ ਦਿੰਦੇ ਹੁਸ਼ਿਆਰਪੁਰ ਜ਼ਿਲ੍ਹਾ ਕਿ੍ਕੇਟ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਪਠਾਨਕੋਟ ਟੀਮ ਨੇ ਟਾਸ ਜਿੱਤ ਕੇ ਹੁਸ਼ਿਆਰਪੁਰ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ | ਹੁਸ਼ਿਆਰਪੁਰ ਦੀ ਟੀਮ ਨੇ ਪਹਿਲੀ ਪਾਰੀ 'ਚ ਬੱਲੇਬਾਜ਼ੀ ਕਰਦੇ ਹੋਏ 73.1 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 229 ਦੌੜਾਂ ਬਣਾਈਆਂ | ਜਿਸਦੇ ਜਵਾਬ 'ਚ ਪਠਾਨਕੋਟ ਦੀ ਟੀਮ ਪਹਿਲੀ ਪਾਰੀ 'ਚ ਬੱਲੇਬਾਜ਼ੀ ਕਰਦਿਆਂ 103 ਦੌੜਾਂ 'ਤੇ ਆਲ ਆਊਟ ਹੋ ਗਈ, ਜਿਸ ਨਾਲ ਹੁਸ਼ਿਆਰਪੁਰ ਨੂੰ ਪਹਿਲੀ ਪਾਰੀ 'ਚ 126 ਦੌੜਾਂ ਦੀ ਲੀਡ ਮਿਲ ਗਈ | ਦੂਜੀ ਪਾਰੀ 'ਚ ਬੱਲੇਬਾਜ਼ੀ ਕਰਦਿਆਂ ਹੁਸ਼ਿਆਰਪੁਰ ਦੀ ਟੀਮ ਨੇ ਮੈਚ ਦੇ ਖ਼ਤਮ ਹੋਣ ਦੇ ਸਮੇਂ ਤੱਕ 358 ਦੌੜਾਂ ਬਣਾ ਕੇ ਪਹਿਲੀ ਪਾਰੀ ਦੀ ਲੀਡ ਦੇ ਆਧਾਰ 'ਤੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ | ਐਚ.ਡੀ.ਸੀ.ਏ ਦੇ ਪ੍ਰਧਾਨ ਡਾ. ਦਲਜੀਤ ਖੇਲਾ, ਸੰਯੁਕਤ ਸਕੱਤਰ ਵਿਵੇਕ ਸਾਹਨੀ, ਠਾਕੁਰ ਯੋਗਰਾਜ, ਡਾ. ਪੰਕਜ ਸ਼ਿਵ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਟੀਮ ਕੋਚ ਪ੍ਰਵੀਨ ਕਪੂਰ, ਦਲਜੀਤ ਧੀਮਾਨ, ਪੰਕਜ ਪਿੰਕਾ, ਅਸ਼ੋਕ ਸ਼ਰਮਾ, ਦਿਨੇਸ਼ ਸ਼ਰਮਾ, ਕੁਲਦੀਪ ਧਾਮੀ, ਦਵਿੰਦਰ ਕੌਰ ਕਲਿਆਣ, ਨਕਿਤਾ ਕੁਮਾਰੀ ਨੇ ਟੀਮ ਦੀ ਇਸ ਜਿੱਤ 'ਤੇ ਵਧਾਈ ਦਿੱਤੀ | ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦਾ ਸੈਮੀਫਾਈਨਲ ਮੈਚ 28 ਅਪ੍ਰੈਲ ਤੋਂ ਮੋਹਾਲੀ ਦੀ ਟੀਮ ਨਾਲ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਖੁੱਡਾ ਵਿਖੇ ਸਮਾਰਟ ਕਲਾਸ ਰੂਮ ਤੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਜੋਸ਼ੀ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਧਨੋਆ ਨੂੰ ਰਾਸ਼ੀ ਭੇਟ
Ad Position 24