23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਰਵਿੰਦਰ ਸਿੰਘ ਨਿੱਕਾ ਸ਼ੇਰਗੜ੍ਹ ਸਰਕਲ ਸਦਰ ਹੁਸ਼ਿਆਰਪੁਰ ਦੇ ਮੁੜ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਰਵਿੰਦਰ ਸਿੰਘ ਨਿੱਕਾ ਸ਼ੇਰਗੜ੍ਹ ਨੂੰ ਸਰਕਲ ਸਦਰ ਹੁਸ਼ਿਆਰਪੁਰ ਦਾ ਤੀਸਰੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਰਵਿੰਦਰ ਸਿੰਘ ਨਿੱਕਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਆਪਣੀ ਨਿਯੁਕਤੀ 'ਤੇ ਰਵਿੰਦਰ ਸਿੰਘ ਨਿੱਕਾ ਸ਼ੇਰਗੜ੍ਹ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਧਾਮੀ, ਲੱਖੀ ਗਿਲਜੀਆਂ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਐਸ.ਸੀ. ਵਿੰਗ (ਦਿਹਾਤੀ) ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ, ਐੱਸ. ਸੀ. ਵਿੰਗ (ਸ਼ਹਿਰੀ) ਦੇ ਪ੍ਰਧਾਨ ਪ੍ਰੇਮ ਸਿੰਘ ਪਿੱਪਲਾਂਵਾਲਾ, ਜਸਵਿੰਦਰ ਸਿੰਘ ਜੁਗਨੂੰ ਸੀਨੀਅਰ ਮੀਤ ਪ੍ਰਧਾਨ, ਗੁਰਿੰਦਰ ਸਿੰਘ ਗੋਲਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਜ਼ਿਲ੍ਹਾ ਮੀਤ ਪ੍ਰਧਾਨ ਧਰਮਿੰਦਰ ਪਾਲ, ਜ਼ਿਲ੍ਹਾ ਜਨਰਲ ਸਕੱਤਰ ਪ੍ਰਕਾਸ਼ ਬਘਾਣੀਆ ਤੇ ਪਰਮਿੰਦਰ ਸਿੰਘ, ਜਗਤਾਰ ਸਿੰਘ ਸਰਕਲ ਪ੍ਰਧਾਨ ਜਹਾਨਖੇਲਾਂ, ਇਕਬਾਲ ਸਿੰਘ ਗੋਪੀ, ਸੰਜੀਵ ਕੁਮਾਰ, ਨਰਿੰਦਰ ਸਿੰਘ, ਹਰਚਰਨ ਸਿੰਘ, ਸੁਰਿੰਦਰ ਸਿੰਘ ਸ਼ੇਰਗੜ੍ਹ, ਬਲਕਾਰ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ ਸ਼ੇਰਗੜ੍ਹ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਸਰਿਹਾਲਾ ਕਲਾਂ 'ਚ ਨਸ਼ਾ ਤਸਕਰਾਂ ਦੇ ਘਰਾਂ 'ਤੇ ਚਲਾਇਆ 'ਪੀਲਾ ਪੰਜਾ' ਅਗਲੀ ਖ਼ਬਰ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਸਿਹਤ ਕੇਂਦਰਾਂ ਦੀ ਚੈਕਿੰਗ
Ad Position 24