23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੁਲਿਸ ਨੇ ਸਰਿਹਾਲਾ ਕਲਾਂ 'ਚ ਨਸ਼ਾ ਤਸਕਰਾਂ ਦੇ ਘਰਾਂ 'ਤੇ ਚਲਾਇਆ 'ਪੀਲਾ ਪੰਜਾ'

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਸ਼ਿਆਰਪੁਰ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸਰਿਹਾਲਾ ਕਲਾਂ 'ਚ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਂਦਿਆਂ ਉਨ੍ਹਾਂ ਦੇ ਘਰਾਂ ਨੂੰ ਢਾਹ ਦਿੱਤਾ | ਇਸ ਮੌਕੇ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ | ਇਸ ਮੌਕੇ ਐੱਸ. ਪੀ. ਮੇਜਰ ਸਿੰਘ ਨੇ ਦੱਸਿਆ ਕਿ ਜਿਸ ਪਰਿਵਾਰ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ, ਉਸ ਦੇ ਮੈਂਬਰ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਕਾਰੋਬਾਰ ਵਿਚ ਲਿਪਤ ਹਨ | ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਮੈਂਬਰਾਂ ਨੀਲਮ, ਅਮਰੀਕ ਸਿੰਘ, ਸੋਨੂੰ ਅਤੇ ਨਰਿੰਦਰ ਕੌਰ ਵਿਰੁੱਧ ਨਸ਼ਾ ਤਸਕਰੀ ਦੇ ਲਗਭਗ 13 ਮੁਕੱਦਮੇ ਦਰਜ ਹਨ, ਜਿਨ੍ਹਾਂ 'ਚੋਂ ਕਈਆਂ ਵਿੱਚ ਅਦਾਲਤ ਵੱਲੋਂ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ | ਐਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਤਸਕਰਾਂ ਨੇ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰਕੇ ਵੱਡੇ ਘਰ ਬਣਾਏ ਹੋਏ ਸਨ | ਬੀ.ਡੀ.ਪੀ.ਓ. ਅਤੇ ਪੰਚਾਇਤ ਵਿਭਾਗ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ 'ਤੇ ਅੱਜ ਜੇ. ਸੀ. ਬੀ. ਮਸ਼ੀਨਾਂ (ਪੀਲਾ ਪੰਜਾ) ਰਾਹੀਂ ਇਨ੍ਹਾਂ ਨਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬੀ. ਏ. ਤੀਜੇ ਸਮੈਸਟਰ ਦੀ ਦਿਵਿਆਂਸੀ ਨੇ ਪ੍ਰਾਪਤ ਕੀਤਾ ਸੰਸਥਾ 'ਚੋਂ ਪਹਿਲਾ ਸਥਾਨ ਅਗਲੀ ਖ਼ਬਰ ਰਵਿੰਦਰ ਸਿੰਘ ਨਿੱਕਾ ਸ਼ੇਰਗੜ੍ਹ ਸਰਕਲ ਸਦਰ ਹੁਸ਼ਿਆਰਪੁਰ ਦੇ ਮੁੜ ਪ੍ਰਧਾਨ ਬਣੇ
Ad Position 24