ਹੁਸ਼ਿਆਰਪੁਰ, 27 ਅਪ੍ਰੈਲ (ਹਰਪਰੀਤ ਕੌਰ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਬੀ. ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਦਸੰਬਰ 2025 ਵਿੱਚ ਲਈ ਗਈ ਉਕਤ ਪ੍ਰੀਖਿਆ ਦੇ ਐਲਾਨੇ ਨਤੀਜੇ ਵਿੱਚ ਦਿਵਿਆਂਸੀ ਨੇ 8.25 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ | ਜੈਸਿਕਾ ਨੇ 8 ਦੂਜਾ ਅਤੇ ਤੁਸ਼ਾਰ ਆਦੀਆ ਨੇ ਸੰਸਥਾ ਵਿੱਚੋਂ ਤੀਜਾ ਸਥਾਨ ਹਾਸਲ ਕੀਤ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਤੇ ਸਕੱਤਰ ਆਰ.ਐਮ ਭੱਲਾ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਦੇ ਆਸ਼ੀਰਵਾਦ ਅਤੇ ਅਧਿਆਪਕਾਂ ਦੀ ਅਗਵਾਈ ਨੂੰ ਦਿੱਤਾ |