23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਹਿਮਾਚਲ 'ਚ ਟੁੱਟੀ ਬੰਨ੍ਹ ਸੁਰੱਖਿਆ ਦੀਵਾਰ ਦੀ ਤੁਰੰਤ ਮੁਰੰਮਤ ਲਈ ਡੀ. ਸੀ. ਨੇ ਕਾਂਗੜਾ ਪ੍ਰਸ਼ਾਸਨ ਨੂੰ ਲਿਖਿਆ ਪੱਤਰ

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਹੱਦੀ ਪਿੰਡਾਂ ਨੂੰ ਹੜ੍ਹ ਦੇ ਖ਼ਤਰੇ ਤੋਂ ਬਚਾਉਣ ਲਈ ਹਿਮਾਚਲ ਪ੍ਰਦੇਸ਼ ਦੀ ਸੀਮਾ ਵਿਚ ਸਥਿਤ ਨੁਕਸਾਨ ਗ੍ਰਸਤ ਤਟਬੰਧ (ਐਂਬੈਂਕਮੈਂਟ) ਦੀ ਤੁਰੰਤ ਮੁਰੰਮਤ ਕਰਨ ਦੀ ਅਪੀਲ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਗਜ਼ੀਕਿਊਟਿਵ ਇੰਜੀਨੀਅਰ, ਹੁਸ਼ਿਆਰਪੁਰ ਡਰੇਨੇਜ ਡਿਵੀਜ਼ਨ ਵਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਤਹਿਸੀਲ ਮੁਕੇਰੀਆਂ ਦੇ ਪਿੰਡ ਮੋਤਲਾ ਦੇ ਸਾਹਮਣੇ ਇਕ ਤਟਬੰਧ ਬਣਾਇਆ ਗਿਆ ਹੈ, ਜਿਸਦਾ ਉਦੇਸ਼ ਪਿੰਡ ਮੋਤਲਾ ਅਤੇ ਨੇੜਲੇ ਇਲਾਕਿਆਂ ਨੂੰ ਹੜ੍ਹ ਤੋਂ ਬਚਾਉਣਾ ਹੈ | ਇਹ ਤਟਬੰਧ ਜਿਸ ਉੱਪਰੀ ਇਲਾਕੇ ਵਿਚ ਸਥਿਤ ਹੈ, ਉਹ ਹਿਮਾਚਲ ਪ੍ਰਦੇਸ਼ ਦੇ ਅਧੀਨ ਆਉਂਦਾ ਹੈ | ਉਨ੍ਹਾਂ ਦੱਸਿਆ ਕਿ ਸਾਲ 2023 ਵਿਚ ਹੜ੍ਹਾਂ ਦੌਰਾਨ ਹਿਮਾਚਲ ਪ੍ਰਦੇਸ਼ ਖੇਤਰ ਵਿਚ ਸਥਿਤ ਇਸ ਤਟਬੰਧ ਵਿਚ ਕੱਟ ਆ ਗਿਆ ਸੀ, ਪਰ ਉਸ ਤੋਂ ਬਾਅਦ ਅਜੇ ਤੱਕ ਇਸ ਦੀ ਮੁਰੰਮਤ ਨਹੀਂ ਕੀਤੀ ਗਈ | ਸਾਲ 2025 ਦੇ ਹੜ੍ਹਾਂ ਦੌਰਾਨ ਇਸੇ ਟੁੱਟੇ ਹਿੱਸੇ ਤੋਂ ਲਗਾਤਾਰ ਪਾਣੀ ਵਗਣ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੇਠਲੇ ਹਿੱਸੇ ਦੇ ਕਈ ਪਿੰਡਾਂ ਸਨਿਆਲ, ਸੱਲੋਵਾਲ, ਹਲੇੜ ਜਨਾਰਦਨ ਅਤੇ ਮੋਤਲਾ ਨੂੰ ਭਾਰੀ ਨੁਕਸਾਨ ਝੱਲਣਾ ਪਿਆ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆਪਣੇ ਪੱਤਰ ਵਿਚ ਕਿਹਾ ਕਿ ਕਿਉਂਕਿ ਇਹ ਤਟਬੰਧ ਜ਼ਿਲ੍ਹਾ ਕਾਂਗੜਾ ਦੇ ਅਧੀਨ ਆਉਂਦਾ ਹੈ, ਇਸ ਲਈ ਇਸ ਦੀ ਮੁਰੰਮਤ ਕਰਵਾਉਣਾ ਜ਼ਿਲ੍ਹਾ ਕਾਂਗੜਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਾਂਗੜਾ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਸਬੰਧਿਤ ਵਿਭਾਗ ਨੂੰ ਤੁਰੰਤ ਜ਼ਰੂਰੀ ਹੁਕਮ ਜਾਰੀ ਕਰਕੇ ਤਟਬੰਧ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਇਆ ਜਾਵੇ, ਤਾਂ ਜੋ ਆਉਣ ਵਾਲੇ ਮਾਨਸੂਨ ਮੌਸਮ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡਾਂ ਨੂੰ ਸੰਭਾਵਿਤ ਹੜ੍ਹਾਂ ਅਤੇ ਨੁਕਸਾਨ ਤੋਂ ਬਚਾਇਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਅੰਤਰਰਾਜੀ ਸਮਨਵੇ ਰਾਹੀਂ ਸੰਭਾਵਿਤ ਖ਼ਤਰੇ ਵਾਲੇ ਖੇਤਰਾਂ ਵਿਚ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਲਾਬ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ 3 ਨੂੰ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24