23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਿਜਲੀ ਦੇ ਲੱਗੇ ਕੱਟਾਂ ਨਾਲ ਪਿੰਡਾਂ 'ਚ ਮਚੀ ਹਾਹਾਕਾਰ- ਮੰਝਪੁਰ

Ad Position 21
No active advertisement
ਅਜੀਤ ਡੈਸਕ 28-04-2026
ਭੰਗਾਲਾ, 27 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)-ਗਰਮੀ ਦੇ ਮੌਸਮ ਦੀ ਸ਼ੁਰੂਆਤ ਵਿਚ ਹੀ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਜਿੱਥੇ ਵਪਾਰੀ ਵਰਗ ਪ੍ਰਭਾਵਿਤ ਹੋਇਆ ਹੈ ਉੱਥੇ ਪੰਜਾਬ ਦੇ ਪਿੰਡ ਵਿਚ ਵੱਸਦੇ ਲੋਕਾਂ ਵਿਚ ਹਾਹਾਕਾਰ ਮੱਚ ਗਈ ਹੈ | ਲੋਕਾਂ ਦਾ ਜੀਉਣਾ ਮੁਹਾਲ ਕਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਨੇ ਪੱਤਰਕਾਰਾਂ ਨਾਲ ਪ੍ਰਗਟ ਕੀਤੇ ਤੇ ਕਿਹਾ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਅਣ-ਐਲਾਨੇ ਬਿਜਲੀ ਕੱਟ ਸਰਕਾਰ ਦੀ ਮਾੜੀ ਕਾਰਜਕਾਰੀ ਜ਼ਾਹਿਰ ਹੁੰਦੀ ਹੈ | ਬਿਜਲੀ ਕੱਟਾਂ ਕਰਕੇ ਆਮ ਜਨਤਾ ਨੂੰ ਵੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟ ਬੰਦ ਕੀਤੇ ਜਾਣ ਅਤੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਨਾਕਾਮੀ ਕਾਰਨ ਲੱਗ ਰਹੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ- ਸਰਬਜੋਤ ਸਾਬੀ ਅਗਲੀ ਖ਼ਬਰ ਬਾਬਾ ਗੁਲਾਬ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ 3 ਨੂੰ
Ad Position 24