24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਡੇਂਗੂ ਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਖ਼ਾਸ ਮੁਹਿੰਮ ਸ਼ੁਰੂ- ਡੀ. ਸੀ.

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਨਸੂਨ ਦੇ ਮੌਸਮ ਤੋਂ ਪਹਿਲਾਂ ਜ਼ਿਲ੍ਹੇ ਵਿਚ ਡੇਂਗੂ, ਚਿਕਨਗੁਨੀਆ ਅਤੇ ਹੋਰ ਵਾਟਰ ਬੋਰਨ (ਪਾਣੀ ਨਾਲ ਸਬੰਧਿਤ) ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਖ਼ਾਸ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਸਾਲਾਂ ਵਿਚ ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਕਈ ਕੇਸ ਸਾਹਮਣੇ ਆਏ ਸਨ, ਜਿਨ੍ਹਾਂ ਵਿਚ ਕੁੱਝ ਲੋਕਾਂ ਦੀ ਮੌਤ ਵੀ ਹੋਈ ਸੀ | ਇਸ ਲਈ ਇਸ ਸਾਲ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਡੇਂਗੂ, ਮਲੇਰੀਆ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਤਾਲਮੇਲ ਨਾਲ ਕਾਰਵਾਈ ਸ਼ੁਰੂ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਵਿਚ ਸਿਹਤ ਵਿਭਾਗ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਿਵਲ ਡਿਫੈਂਸ, ਨਗਰ ਨਿਗਮ, ਨਗਰ ਕੌਂਸਲਾਂ, ਬੀ.ਡੀ.ਪੀ.ਓ, ਵੱਖ-ਵੱਖ ਐਨ.ਜੀ.ਓ ਅਤੇ ਸਮਾਜਿਕ ਸੰਸਥਾਵਾਂ ਮਿਲ ਕੇ ਕੰਮ ਕਰਨਗੀਆਂ ਤਾਂ ਜੋ ਜ਼ਿਲ੍ਹੇ ਵਿਚ ਡੇਂਗੂ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ 'ਤੇ ਕਾਬੂ ਪਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਰੈੱਡ ਕਰਾਸ, ਸਰਕਾਰੀ ਸੰਸਥਾਵਾਂ ਅਤੇ ਐੱਨ.ਜੀ.ਓ. ਦੇ ਸਹਿਯੋਗ ਨਾਲ ਖ਼ਾਸ ਨਿਰੀਖਣ ਟੀਮਾਂ ਬਣਾਈਆਂ ਗਈਆਂ ਹਨ, ਜੋ ਹਰ ਬੁੱਧਵਾਰ ਫ਼ੀਲਡ ਵਿਚ ਜਾ ਕੇ ਘਰਾਂ, ਦੁਕਾਨਾਂ, ਦਫ਼ਤਰਾਂ ਅਤੇ ਜਨਤਕ ਥਾਵਾਂ ਦੀ ਜਾਂਚ ਕਰਨਗੀਆਂ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇ ਸਾਰੇ ਲੋਕ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ, ਤਾਂ ਡੇਂਗੂ ਅਤੇ ਵਾਟਰ ਬੋਰਨ ਬਿਮਾਰੀਆਂ 'ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਪਾਇਆ ਜਾ ਸਕਦਾ ਹੈ | ਜ਼ਿਲ੍ਹਾ ਪ੍ਰਸ਼ਾਸਨ ਇਸ ਮੁਹਿੰਮ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਸਫਲ ਬਣਾਉਣਾ ਚਾਹੁੰਦਾ ਹੈ, ਤਾਂ ਜੋ ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵਿਆਹ ਵਿਵਾਦਾਂ 'ਚ ਫ਼ੌਜਦਾਰੀ ਕਾਨੂੰਨ ਦੀ ਦੁਰਵਰਤੋਂ ਨਹੀਂ-ਹਾਈ ਕੋਰਟ
Ad Position 24