24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਮਗਨਰੇਗਾ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਏ. ਡੀ. ਸੀ. (ਪੇਂਡੂ ਵਿਕਾਸ) ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਗਨਰੇਗਾ ਮੁਲਾਜ਼ਮਾਂ ਦਾ ਇਕ ਵਫਦ ਏ. ਡੀ. ਸੀ. ਪੇਂਡੂ ਵਿਕਾਸ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਉਨ੍ਹਾਂ ਨੂੰ ਦਿੱਤਾ | ਇਸ ਮੌਕੇ ਮਗਨਰੇਗਾ ਮੁਲਾਜ਼ਮਾਂ ਨੇ ਦੱਸਿਆ ਕਿ ਸੂਬੇ ਭਰ ਦੇ ਮਗਨਰੇਗਾ ਮੁਲਾਜ਼ਮ ਇਸ ਸਮੇਂ ਬੜੀ ਤਣਾਅਪੂਰਨ ਸਥਿਤੀ 'ਚੋਂ ਗੁੱਜਰ ਰਹੇ ਹਨ | ਇੱਕ ਪਾਸੇ ਬੇਇਤਹਾਸਾਂ ਕੰਮਾਂ ਦਾ ਬੋਝ ਤੇ ਦੂਜੇ ਪਾਸੇ ਨਿਗੂਣੀਆਂ ਤਨਖ਼ਾਹਾਂ ਜੋ ਕਿ ਲਗਭਗ ਪਿਛਲੇ 6 ਮਹੀਨਿਆਂ ਤੋਂ ਲਟਕਦੀਆਂ ਆ ਰਹੀਆਂ ਹਨ, ਇਸ ਸਥਿਤੀ ਵਿਚ ਘਰ ਦਾ ਗੁਜ਼ਾਰਾ ਕਰਨਾ ਬੜਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਪਿੰਡਾਂ ਵਿਚ 80 ਫ਼ੀਸਦੀ ਵਿਕਾਸ ਮਗਨਰੇਗਾ ਅਧੀਨ ਕਰਵਾਇਆ ਜਾਂਦਾ ਹੈ | ਉਨ੍ਹਾਂ ਕਿਹਾ ਯੂਨੀਅਨ ਵੱਲੋਂ ਲਗਾਤਾਰ ਵਿਭਾਗ ਨਾਲ ਤਾਲਮੇਲ ਕਰਕੇ ਆਪਣੀਆਂ ਮੰਗਾਂ ਸਬੰਧੀ ਜਾਣੂੰ ਕਰਵਾਇਆ ਗਿਆ ਸੀ ਪਰੰਤੂ ਇਸ ਮੁੱਦੇ 'ਤੇ ਕੁੱਝ ਵੀ ਹੱਲ ਅਜੇ ਤੱਕ ਪ੍ਰਾਪਤ ਨਹੀਂ ਹੋਇਆ | ਮਾਰਚ 2025 ਯੂਨੀਅਨ ਦੇ ਵਫ਼ਦ ਨਾਲ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਮਗਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਅਗਸਤ-ਸਤੰਬਰ 2025 ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ | ਇਸ ਤੋਂ ਇਲਾਵਾ 2025 ਤੋਂ ਹੀ ਸਾਨੂੰ ਕਦੀ ਵੀ ਕੰਮ ਕੀਤੇ ਪਿਛਲੇ ਮਹੀਨੇ ਦੀ ਤਨਖ਼ਾਹ ਅਗਲੇ ਮਹੀਨੇ ਨਹੀਂ ਮਿਲੀ ਅਤੇ ਹੁਣ ਇਹ ਗੈਪ ਵੱਧ ਕੇ 6 ਮਹੀਨੇ (ਨਵੰਬਰ 2025 ਤੋਂ ਮਾਰਚ 2026) ਤੱਕ ਚਲਾ ਗਿਆ ਹੈ | ਮਗਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੂੰ ਇਹ ਮੰਗ ਪੱਤਰ ਦੇ ਕੇ 28 ਅਪ੍ਰੈਲ ਨੂੰ ਯੂਨੀਅਨ ਤੇ ਸਟੇਟ ਵਲੋਂ ਕੀਤੀ ਜਾਣ ਵਾਲੀ ਪੈਨਲ ਦੀ ਮੀਟਿੰਗ ਦੇ
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਰੋਡ 'ਤੇ ਸਟਰੀਟ ਲਾਈਟਾਂ ਦੇ ਨੰਗੇ ਜੋੜਾਂ ਤੋਂ ਹਾਦਸਾ ਵਾਪਰਨ ਦਾ ਖਤਰਾ-ਧੀਮਾਨ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Ad Position 24