ਸ਼ਾਮਚੁਰਾਸੀ, 27 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਨਰਿਆਲਾਂ ਮੁਰਾਦਪੁਰ ਵਿਖੇ ਸੰਤ ਬਾਬਾ ਜਵਾਹਰ ਦਾਸ ਨਰਿਆਲਾਂ ਵਾਲਿਆਂ ਦੀ 98ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 1 ਮਈ ਨੂੰ ਕਰਵਾਇਆ ਜਾਵੇਗਾ | ਸਮਾਗਮ ਦੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਨਰਿਆਲ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਸਾਂਝੇ ਤੌਰ 'ਤੇ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ, ਜਿਸ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਦੇ ਵਿਦਿਆਰਥੀ, ਭਾਈ ਕਰਮਜੀਤ ਸਿੰਘ ਨੰਗਲ ਈਸ਼ਰ ਵਾਲੇ, ਭਾਈ ਕਿਸ਼ਨ ਸਿੰਘ ਸ੍ਰੀ ਅੰਮਿ੍ਤਸਰ ਵਾਲੇ, ਭਾਈ ਕੁਲਵਿੰਦਰ ਸਿੰਘ ਖਰੜ ਵਾਲੇ, ਢਾਡੀ ਭਾਈ ਪਿ੍ਤਪਾਲ ਸਿੰਘ ਬਰਗਾੜੀ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਜਾਵੇਗਾ | ਸਟੇਜ ਸਕੱਤਰ ਦੀ ਸੇਵਾ ਭਾਈ ਅਕਬਰ ਸਿੰਘ ਬੁਰੇ ਜੱਟਾਂ ਤੇ ਭਾਈ ਰਸ਼ਪਾਲ ਸਿੰਘ ਨਿਭਾਉਣਗੇ |