ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ (ਪ੍ਰੋ.) ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਉਕਤ ਨਤੀਜੇ 'ਚ ਦਿਵਿਆਂਸੀ ਨੇ 8.25 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਪਹਿਲਾ ਸਥਾਨ, ਜੈਸਿਕਾ ਨੇ 8.0 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਤੁਸ਼ਾਰ ਆਦੀਆ ਨੇ 7.42 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਤੀਜਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐੱਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ 'ਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |