24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਅਕਾਲ ਸਹਾਇ ਜਥੇਬੰਦੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ)-ਅਕਾਲ ਸਹਾਇ ਜਥੇਬੰਦੀ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਜਥੇਬੰਦੀ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਭਾਈ ਇੰਦਰਜੀਤ ਸਿੰਘ ਸੀਕਰੀ ਨੇ ਕਿਹਾ ਕਿ ਜਥੇਬੰਦੀ ਵਲੋਂ ਕਰੀਬ ਚਾਰ ਸਾਲਾਂ ਤੋਂ ਗੁਰਮਤਿ ਪ੍ਰਚਾਰ ਦੀ ਮੁਹਿੰਮ ਚਲਾਈ ਹੋਈ ਹੈ, ਜਿਸ 'ਚ ਬੱਚਿਆਂ ਨੂੰ ਗੁਰਬਾਣੀ ਸੰਥਿਆ ਦੇ ਨਾਲ-ਨਾਲ ਗੁਰਮਤਿ ਸੰਗੀਤ ਤੇ ਮੁਫ਼ਤ ਸ਼ਸਤਰ ਵਿੱਦਿਆ ਆਦਿ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਪ੍ਰਸਿੱਧ ਪ੍ਰਚਾਰਕ ਭਾਈ ਅਮਰੀਕ ਸਿੰਘ ਕਬੀਰਪੁਰ ਨੂੰ ਵੱਡਮੁੱਲੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਅਰਪਿੰਦਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਮਰੀਕ ਸਿੰਘ, ਭਾਈ ਨਰਿੰਦਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਸੋਨੰੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਟਫ਼ਤੂਹੀ ਤੇ ਆਸ-ਪਾਸ ਇਲਾਕੇ 'ਚ ਗੰਦਗੀ ਦੇ ਢੇਰ ਫੈਲਾਅ ਰਹੇ ਨੇ ਬਿਮਾਰੀਆਂ ਅਗਲੀ ਖ਼ਬਰ ਪੰਡੋਰੀ ਗੰਗਾ ਸਿੰਘ 'ਚ ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ
Ad Position 24