ਗੜ੍ਹਦੀਵਾਲਾ, 27 ਅਪ੍ਰੈਲ (ਚੱਗਰ)-ਦਾਣਾ ਮੰਡੀ ਖੋਖਰ ਵਿਖੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ਸਬੰਧਿਤ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਲਈ ਅਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਿਹਾ | ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਸਾਰੀ ਫ਼ਸਲ ਸਮੇਂ ਸਿਰ ਚੁੱਕੀ ਜਾਵੇਗੀ ਅਤੇ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਪ੍ਰਧਾਨ ਰਾਕੇਸ਼ ਕੁਮਾਰ ਵੋਹਰਾ, ਗੋਲਡੀ ਕਲਿਆਣ, ਪਰਮਿੰਦਰ ਸਿੰਘ ਸੈਣੀ, ਲਖਬੀਰ ਸਿੰਘ ਖ਼ਾਲਸਾ, ਸੋਹਣ ਸਿੰਘ ਖੋਖਰ, ਪੁਸ਼ਪਿੰਦਰ ਸਿੰਘ ਮੁਲਤਾਨੀ, ਜਰਨੈਲ ਸਿੰਘ ਬਾਜਵਾ, ਅਜੀਤਪਾਲ ਸਿੰਘ ਖੋਖਰ, ਗੁਰਮੀਤ ਸਿੰਘ ਗਿੱਲ, ਲਾਡੀ ਸੈਣੀ ਤੇ ਸ਼ਿਵਾ ਟਰੇਡਰਜ਼ ਆਦਿ ਹਾਜ਼ਰ ਸਨ |