25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਆਈ. ਏ. ਐੱਸ. ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਹਰਪ੍ਰੀਤ ਕੌਰ)-2025 ਬੈਚ ਦੇ ਆਈ. ਏ. ਐੱਸ. ਅਧਿਕਾਰੀ ਗੁਰਕੰਵਲ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜ਼ੂਦਗੀ ਵਿਚ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਵਜੋਂ ਅਹੁਦਾ ਸੰਭਾਲਿਆ | ਜਲੰਧਰ ਜ਼ਿਲ੍ਹੇ ਨਾਲ ਸਬੰਧਤ ਗੁਰਕੰਵਲ ਸਿੰਘ, ਜਿਨ੍ਹਾਂ ਦੀ ਇਹ ਪਹਿਲੀ ਫੀਲਡ ਪੋਸਟਿੰਗ ਹੈ, ਨੇ ਥਾਪਰ ਯੂਨੀਵਰਸਿਟੀ ਪਟਿਆਲਾ ਤੋਂ ਸਿਵਲ ਇੰਜੀਨੀਅਰਿੰਗ ਕੀਤੀ ਹੋਈ ਹੈ | ਉਨ੍ਹਾਂ ਦੇ ਪਿਤਾ ਸਤਪਾਲ ਸਿੰਘ ਮੁਲਤਾਨੀ ਸੇਵਾ ਮੁਕਤ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਹਨ | ਅਹੁਦਾ ਸੰਭਾਲਣ ਸਮੇਂ ਗੁਰਕੰਵਲ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਤੇ ਨਾਗਰਿਕ ਸੇਵਾਵਾਂ ਲੋਕਾਂ ਤੱਕ ਘੱਟੋ-ਘੱਟ ਸਮੇਂ ਵਿਚ ਪੁੱਜਦੀਆਂ ਕਰਨਾ ਅਤੇ ਜਨਤਕ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਉਨ੍ਹਾਂ ਦੀ ਮੁੱਖ ਤਰਜ਼ੀਹ ਰਹੇਗੀ | ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗੁਰਕੰਵਲ ਸਿੰਘ ਨੂੰ ਨਵੀਂ ਜਿੰਮੇਵਾਰੀ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੇ ਖੇਤਰ ਵਿਚ ਬੇਹਤਰੀਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਆਈ. ਏ. ਐੱਸ. ਅਧਿਕਾਰੀ ਗੁਰਕੰਵਲ ਸਿੰਘ ਦੇ ਪਿਤਾ ਸਤਪਾਲ ਸਿੰਘ ਮੁਲਤਾਨੀ, ਮਾਤਾ ਪਰਮਜੀਤ ਕੌਰ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਢੋਲਵਾਹਾ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਗਊ ਸਨਮਾਨ ਮੁਹਿੰਮ 'ਚ 17000 ਬਿਨੈਕਾਰ ਮੁਹਿੰਮ ਦੇ ਦਸਤਖਤਾਂ ਵਾਲਾ ਇਕ ਮੰਗ ਪੱਤਰ ਐੱਸ. ਡੀ. ਐੱਮ. ਨੂੰ ਸੌਂਪਿਆ
Ad Position 24