25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਵੈ-ਗਣਨਾ ਦੀ ਪ੍ਰਕਿਰਿਆ 30 ਤੋਂ, ਜ਼ਿਲ੍ਹਾ ਵਾਸੀ ਗਿਣਤੀਕਾਰਾਂ ਦਾ ਸਹਿਯੋਗ ਕਰਨ- ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ-2027 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤੇ ਇਸ ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਕਰਵਾਈ ਜਾਵੇਗੀ, ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਨਿਯੁਕਤ ਗਿਣਤੀਕਾਰ ਘਰ-ਘਰ ਜਾ ਕੇ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਸਬੰਧੀ ਵੇਰਵੇ ਲੈਣਗੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਵੈ-ਗਣਨਾ ਦਾ ਅਰਥ ਹੈ ਕਿ ਜ਼ਿਲ੍ਹਾ ਵਾਸੀ ਖ਼ੁਦ ਆਨਲਾਈਨ ਪੋਰਟਲ 'ਤੇ ਜਾ ਕੇ ਆਪਣੇ ਪਰਿਵਾਰ ਨਾਲ ਸਬੰਧਿਤ ਜਾਣਕਾਰੀ ਭਰ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਤੇ ਸੌਖੇ ਹੀ ਸਮਝ ਆ ਜਾਣ ਵਾਲੀ ਹੈ ਜਿਸ ਨੂੰ ਲੋਕਾਂ ਵਲੋਂ ਆਸਾਨੀ ਨਾਲ ਆਨਲਾਈਨ ਮੁਕੰਮਲ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਉਪਰੰਤ ਫਰਵਰੀ 2027 ਵਿਚ ਇਕ ਵਿਸਥਾਰ ਸਰਵੇਖਣ ਵੀ ਕੀਤਾ ਜਾਵੇਗਾ, ਜਿਨ੍ਹਾਂ ਪਰਿਵਾਰਾਂ ਨੇ ਪਹਿਲਾਂ ਹੀ ਆਨਲਾਈਨ ਸਵੈ-ਗਣਨਾ ਕਰ ਲਈ ਹੋਵੇਗੀ, ਉਹ ਗਿਣਤੀਕਾਰ ਨੂੰ ਸਿਰਫ਼ ਆਪਣੀ ਸਵੈ-ਗਣਨਾ ਵਾਲੀ ਆਈ.ਡੀ. ਦਿਖਾ ਕੇ ਪ੍ਰਕਿਰਿਆ ਨੂੰ ਆਸਾਨ ਬਣਾ ਸਕਦੇ ਹਨ, ਜਿੱਥੇ ਜਿਨ੍ਹਾਂ ਪਰਿਵਾਰਾਂ ਨੇ ਸਵੈ-ਗਣਨਾ ਨਹੀਂ ਕੀਤੀ ਹੋਵੇਗੀ, ਉਨ੍ਹਾਂ ਨੇ ਨਿਯੁਕਤ ਗਿਣਤੀਕਾਰ ਘਰ ਜਾ ਕੇ ਪੂਰੀ ਜਾਣਕਾਰੀ ਦਰਜ ਕਰੇਗਾ | ਮਰਦਮਸ਼ੁਮਾਰੀ ਦੀ ਪ੍ਰਕਿਰਿਆ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਲੋੜੀਂਦੇ ਇੰਤਜ਼ਾਮ ਤੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ |
Ad Position 22
No active advertisement
ਪਿਛਲੀ ਖ਼ਬਰ ਡਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ- ਜਿੰਪਾ ਅਗਲੀ ਖ਼ਬਰ ਜ਼ਿਆਦਾ ਗਰਮੀ ਦੀ ਲਹਿਰ ਮਨੁੱਖੀ ਸਿਹਤ ਲਈ ਹਾਨੀਕਾਰਕ- ਡਾ. ਰਾਜਨ
Ad Position 24