25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਡਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ- ਜਿੰਪਾ

Ad Position 21
No active advertisement
ਅਜੀਤ ਡੈਸਕ 28-04-2026
ਹੁਸ਼ਿਆਰਪੁਰ, 27 ਅਪ੍ਰੈਲ (ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਟਾਂਡਾ ਰੋਡ ਸਥਿਤ ਸੂਚ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ | ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਡਰੇਨ ਨੂੰ ਠੀਕ ਕਰਨ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ 220 ਮੀਟਰ ਲੰਬੀ ਪਾਈਪ ਲਾਈਨ ਪਾਈ ਜਾਵੇਗੀ | ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਇਲਾਕੇ ਵਿੱਚ ਪਾਣੀ ਨਿਕਾਸ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਮੀਂਹ ਦੇ ਮੌਸਮ ਦੌਰਾਨ ਇੱਥੇ ਪਾਣੀ ਇਕੱਠਾ ਹੋ ਜਾਣ ਕਰਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਕੰਮ ਨੂੰ ਤਰਜੀਹ ਦਿੱਤੀ ਗਈ ਹੈ | ਵਿਧਾਇਕ ਨੇ ਕਿਹਾ ਕਿ ਇਹ ਕੰਮ ਸਿਰਫ਼ ਅਸਥਾਈ ਹੱਲ ਨਹੀਂ, ਸਗੋਂ ਪੱਕੀ ਪ੍ਰਣਾਲੀ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੰਮ ਨੂੰ ਸਮੇਂ ਸਿਰ ਅਤੇ ਵਧੀਆ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ | ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਉਹ ਲਗਾਤਾਰ ਯਤਨਸ਼ੀਲ ਹਨ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਭੂਪਿੰਦਰ ਸਿੰਘ, ਸੰਜੇ ਸ਼ਰਮਾ, ਮੁਕੇਸ਼ ਕੁਮਾਰ ਮੱਲ ਅਤੇ ਤੀਰਥ ਰਾਮ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਵੈ-ਗਣਨਾ ਦੀ ਪ੍ਰਕਿਰਿਆ 30 ਤੋਂ, ਜ਼ਿਲ੍ਹਾ ਵਾਸੀ ਗਿਣਤੀਕਾਰਾਂ ਦਾ ਸਹਿਯੋਗ ਕਰਨ- ਆਸ਼ਿਕਾ ਜੈਨ
Ad Position 24