13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਧਾਇਕ ਜਿੰਪਾ ਵਲੋਂ ਟੈਗੋਰ ਨਗਰ 'ਚ ਟਿਊਬਵੈੱਲ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 29-04-2026

ਹੁਸ਼ਿਆਰਪੁਰ, 28 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ-45 ਦੇ ਮੁਹੱਲਾ ਟੈਗੋਰ ਨਗਰ 'ਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰਵਾਸੀਆਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜ਼ੀਹ ਹੈ ਅਤੇ ਇਸੇ ਦਿਸ਼ਾ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ 'ਚ ਹੁਣ ਤੱਕ 43 ਤੋਂ ਵੱਧ ਟਿਊਬਵੈੱਲ ਲਗਾਏ ਜਾ ਚੁੱਕੇ ਹਨ, ਜਿਸ ਨਾਲ ਵੱਖ-ਵੱਖ ਵਾਰਡਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਣਾਲੀ 'ਚ ਮਹੱਤਵਪੂਰਨ ਸੁਧਾਰ ਆਇਆ ਹੈ | ਉਨ੍ਹਾਂ ਕਿਹਾ ਕਿ ਟੈਗੋਰ ਨਗਰ 'ਚ ਨਵੇਂ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਸਥਾਨਕ ਨਿਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਪਾਣੀ ਦੀ ਕਮੀ ਦੀ ਸਮੱਸਿਆ ਦਾ ਹੱਲ ਹੋਵੇਗਾ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਬਲਜੀਤ ਕੌਰ, ਭੁਪਿੰਦਰ ਸਿੰਘ, ਕੈਪਟਨ ਬਚਿੱਤਰ ਸਿੰਘ, ਐਸ.ਪੀ. ਸ਼ਰਮਾ, ਕੇ.ਡੀ. ਜਸਵਾਲ, ਪਵਨ ਬਸੀ ਜਾਨਾ, ਸੁਮਨ, ਉਂਕਾਰ ਸਿੰਘ ਭਾਰਜ, ਅਮਨਦੀਪ ਸਿੰਘ, ਦਲਜਿੰਦਰ ਸਿੰਘ, ਗੁਲਸ਼ਨ ਵਰਮਾ, ਕੁਲਦੀਪ ਸਿੰਘ, ਹਰਜਾਪ ਸਿੰਘ, ਕਿਰਨ ਬਾਲਾ, ਹਰਜੀਤ ਕੌਰ, ਸੁਰਿੰਦਰ ਕੌਰ ਅਤੇ ਸਤਪਾਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਮਹਿੰਗਰੋਵਾਲ ਨੂੰ 3 ਲੱਖ, ਕਪਾਹਟ ਨੂੰ 7 ਲੱਖ ਤੇ ਮਲੋਟ ਨੂੰ 1.50 ਲੱਖ ਦੇ ਚੈੱਕ ਤਕਸੀਮ <br... ਅਗਲੀ ਖ਼ਬਰ ਖੇਤਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਨੇ ਕੀਤਾ ਦੌਰਾ <br/>
Ad Position 24