13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਰਕਾਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 29-04-2026
ਹੁਸ਼ਿਆਰਪੁਰ, 28 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਪਹਿਲੇ ਅਤੇ ਤੀਸਰੇ ਸਮੈਸਟਰ ਦੇ ਨਤੀਜੇ 'ਚ ਪੰਜਾਬ ਯੂਨੀਵਰਸਿਟੀ 'ਚ ਵੱਖ-ਵੱਖ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਜਿਸ 'ਚ ਐਮ.ਏ ਭਾਗ ਪਹਿਲਾ ਦੀ ਵਿਦਿਆਰਥਣ ਸਿਮਰਨ ਠਾਕੁਰ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਐਮ.ਏ. ਸੰਗੀਤ ਗਾਇਨ ਸਮੈਸਟਰ ਤੀਸਰਾ ਦੀ ਵਿਦਿਆਰਥਣ ਜਸਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਤੇ ਸੰਗੀਤ ਵਿਭਾਗ ਗਾਇਨ ਦਾ ਨਾਮ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ.ਗਗਨਦੀਪ ਚੀਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪ੍ਰੋਫੈਸਰ ਹਰਜਿੰਦਰ ਪਾਲ, ਪ੍ਰੋਫੈਸਰ ਹਰਮਿੰਦਰ ਕੌਰ, ਪ੍ਰੋਫੈਸਰ ਜਸਪਾਲ ਸਿੰਘ, ਪ੍ਰੋਫੈਸਰ ਸਚਕਿਰਨ ਕੌਰ, ਪ੍ਰੋਫੈਸਰ ਲਖਵਿੰਦਰ ਸਿੰਘ ਅਤੇ ਤਬਲਾ ਇੰਸਟਰਕਟਰ ਪੰਕਜ ਕੁਮਾਰ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਹੋਰ ਬੁਲੰਦੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਦੀ ਮੀਟਿੰਗ ਅੱਜ ਅਗਲੀ ਖ਼ਬਰ ਅਦਾਲਤ 'ਤੇ ਖੁੱਲ੍ਹੇਆਮ ਦੋਸ਼ ਲਗਾ ਕੇ ਕੇਜਰੀਵਾਲ ਦੇ ਰਹੇ ਸੰਵਿਧਾਨਿਕ ਵਿਵਸਥਾ ਨੂੰ ਚੁਣੌਤੀ- ਸੂਦ <br/>
Ad Position 24