ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਮਨਾਇਆ ਸੀਟੂ ਵਲੋਂ ਮਈ ਦਿਵਸ ਮੌਕੇ ਹੁਸ਼ਿਆਰਪੁਰ 'ਚ ਇਕੱਤਰਤਾ ਉਪਰੰਤ ਸ਼ਹਿਰ 'ਚ ਕੱਢਿਆ ਮਾਰਚ
ਅਜੀਤ ਡੈਸਕ
02-05-2026
ਪੰਜਾਬ ਰੋਡਵੇਜ਼/ਪਨਬੱਸ ਦੀਆਂ ਜਥੇਬੰਦੀਆਂ ਵਲੋਂ ਮਈ ਦਿਵਸ ਮੌਕੇ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਡਿਪੂ ਹੁਸ਼ਿਆਰਪੁਰ 'ਚ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਦੇ ਗੇਟ 'ਤੇ ਮਈ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ), ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਨੇ ਆਪਣੀਆਂ ਜਥੇਬੰਦੀਆਂ ਦੇ ਝੰਡੇ ਚੜ੍ਹਾਏ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਸਮੂਹ ਮਜ਼ਦੂਰ ਜਮਾਤ ਨੂੰ ਮਈ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰਜ਼ ਤੇ ਮਜ਼ਦੂਰ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਰੋਡਵੇਜ਼/ਪਨਬੱਸ 'ਚ ਕੰਮ ਕਰਦੇ ਆਊਟ ਸੋਰਸ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ | ਇਸ ਮੌਕੇ ਸਮੂਹ ਸਟਾਫ਼ ਨੂੰ ਲੱਡੂ ਵੀ ਵੰਡੇ ਗਏ | ਇਸ ਦੌਰਾਨ ਸਮੂਹ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਕਾਨੂੰਨੀ ਸਲਾਹਕਾਰ ਇੰਪਲਾਈਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਨਿੰਦੀ ਤੇ ਜਨਰਲ ਸਕੱਤਰ ਰਮਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੇ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਪਲਵਿੰਦਰ ਸਿੰਘ ਮੋਨੂੰ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ, ਜਨਰਲ ਸਕੱਤਰ ਨਰਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਰੋਹਿਤ ਕੁਮਾਰ, ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦੇ ਚੇਅਰਮੈਨ ਮਦਨ ਲਾਲ, ਕੈਸ਼ੀਅਰ ਦਵਿੰਦਰ ਕੁਮਾਰ, ਗੁਰਨਾਮ ਸਿੰਘ, ਪਰਮਿੰਦਰ ਕੁਮਾਰ, ਵਿਸ਼ਾਲ ਕੁਮਾਰ, ਸੰਤੋਖ ਸਿੰਘ, ਗੁਰਮੁਖ ਸਿੰਘ, ਜੋਤੀ ਸਰੂਪ, ਬਲਦੇਵ ਸਿੰਘ, ਦੀਪਕ ਕੁਮਾਰ, ਧਰਮਿੰਦਰ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ ਆਦਿ ਤੋਂ ਇਲਾਵਾ ਪੰਜਾਬ ਰੋਡਵੇਜ਼/ਪਨਬੱਸ ਵਰਕਰ ਹਾਜ਼ਰ ਸਨ |
ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਪੌਂਗ ਡੈਮ 'ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ
ਤਲਵਾੜਾ, (ਐੱਚ.ਐੱਸ.ਮਿੱਠੂ)- ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਪੌਂਗ ਡੈਮ 'ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ | ਇਹ ਸਮਾਗਮ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪੌਂਗ ਡੈਮ ਤੇ ਬਣੇ ਸ਼ਹੀਦੀ ਸਮਾਰਕ ਤੇ ਮੁੱਖ ਮਹਿਮਾਨ ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਤੇ ਯੂਨੀਅਨ ਆਗੂਆਂ ਨੇ ਫ਼ੁਲ ਮਾਲਾਵਾਂ ਭੇਟ ਕਰਕੇ ਪੋਂਗ ਡੈਮ ਦੇ ਨਿਰਮਾਣ ਦੌਰਾਨ ਆਪਣਾ ਬਲੀਦਾਨ ਦੇਣ ਵਾਲੇ ਲੋਕਾਂ ਨੂੰ ਨਮਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਇਸ ਡੈਮ ਦੇ ਨਿਰਮਾਣ ਵਿਚ ਮਜ਼ਦੂਰਾਂ ਤੇ ਇੰਜੀਨੀਅਰਾਂ ਨੇ ਆਪਣਾ ਖ਼ੂਨ ਪਸੀਨਾ ਇੱਕ ਕੀਤਾ ਤਾਂ ਹੀ ਇਹ ਰਾਸ਼ਟਰ ਗੌਰਵ ਡੈਮ ਬਣ ਕੇ ਮੁਕੰਮਲ ਹੋਇਆ | ਬੁਲਾਰਿਆਂ ਨੇ ਮਜ਼ਦੂਰਾਂ ਦੀ ਕਠਨ ਮਿਹਨਤ, ਲਗਨ ਅਤੇ ਸੰਸਥਾ ਦੇ ਵਿਕਾਸ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਯਾਦ ਕੀਤਾ ਗਿਆ | ਇਸ ਮੌਕੇ ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ ਨੇ ਕਿਹਾ ਕਿ ਮਜ਼ਦੂਰ ਕਿਸੇ ਵੀ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਉਨ੍ਹਾਂ ਦੇ ਬਿਨਾਂ ਵਿਕਾਸ ਅਸੰਭਵ ਹੈ | ਭਾਖੜਾ ਬਿਆਸ ਪ੍ਰਬੰਧ ਬੋਰਡ ਦੀਆਂ ਉਪਲਬਧੀਆਂ ਵਿਚ ਮਜ਼ਦੂਰਾਂ, ਕਰਮਚਾਰੀਆਂ ਤੇ ਸਮੁੱਚੇ ਸਟਾਫ਼ ਦੀ ਮਿਹਨਤ ਅਤੇ ਸਮਰਪਣ ਦਾ ਵੱਡਾ ਹਿੱਸਾ ਹੈ | ਮਜ਼ਦੂਰਾਂ ਦੀ ਸੁਰੱਖਿਆ, ਸਿਹਤ ਅਤੇ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਅਤੇ ਸੰਸਥਾ ਨੂੰ ਹੋਰ ਉਚਾਈਆਂ 'ਤੇ ਲੈ ਜਾਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਅਰਵਿੰਦਰਪਾਲ ਸਿੰਘ ਊੱਭੀ, ਕਾਰਜਕਾਰੀ ਇੰਜੀਨੀਅਰ ਗੌਰਵ ਲਾਂਬਾ, ਐੱਸ.ਡੀ.ਓ. ਧਰਮਿੰਦਰ ਸਿੰਘ, ਸ਼ੁਭਮ ਸਿੰਘ, ਗਿਆਨ-ਇੰਦਰ ਤੋਂ ਇਲਾਵਾ ਯੂਨੀਅਨ ਆਗੂ ਸ਼ਿਵ ਕੁਮਾਰ ਅਤੇ ਵਿਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |
ਮਜ਼ਦੂਰ ਦਿਵਸ 'ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਸੈਲਾ ਖ਼ੁਰਦ, (ਹਰਵਿੰਦਰ ਸਿੰਘ ਬੰਗਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਦਫ਼ਤਰ ਪੱਦੀ ਸੂਰਾ ਸਿੰਘ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸੰਬੰਧੀ ਸਮਾਗਮ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਸਮਾਗਮ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਸਮੇਤ ਮਜ਼ਦੂਰਾਂ ਨੇ ਭਾਗ ਲਿਆ | ਇਸ ਮੌਕੇ ਪੀ.ਐੱਸ.ਈ.ਬੀ. ਏਕਟ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਪਵੇ ਨੇ ਲਾਲ ਝੰਡੇ ਦੀ ਰਸਮ ਅਦਾ ਕਰਨ ਉਪਰੰਤ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਦੌਰਾਨ ਉਨ੍ਹਾਂ ਜਥੇਬੰਦੀ ਦੇ ਸਹਿਯੋਗ ਨਾਲ ਵਿਧਵਾ ਔਰਤਾਂ ਨੂੰ ਸੂਟ, ਬੱਚਿਆਂ ਨੂੰ ਪੈੱਨ ਅਤੇ ਕਾਪੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਕਬਾਲ ਸਿੰਘ, ਸਤਪਾਲ ਸਿੰਘ,ਨਰਿੰਦਰ ਸਿੰਘ, ਬਲਵੀਰ ਸਿੰਘ, ਸੁਰਿੰਦਰ ਸ਼ਰਮਾ, ਜੈ ਰਾਮ, ਬੀਬੀ ਹਰਬੰਸ ਕੌਰ, ਬੀਬੀ ਕਮਲਜੀਤ ਕੌਰ, ਬਲਜੀਤ ਕੌਰ, ਅੰਜੂ ਸ਼ਰਮਾ ਆਦਿ ਹਾਜ਼ਰ ਸਨ |
ਡੀ.ਏ.ਵੀ. ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸੰਬੰਧੀ ਸਮਾਗਮ
ਦਸੂਹਾ, (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਦੀ ਯੋਗ ਅਗਵਾਈ ਹੇਠ ਕਾਲਜ ਦੇ ਅਰਥ ਵਿਭਾਗ ਦੀ ਇਕਨਾਮਿਕ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਦੁਆਰਾ ਸਮੂਹ ਮਜ਼ਦੂਰ ਸਟਾਫ਼ ਨੂੰ ਮੁਖਾਤਿਬ ਹੁੰਦੇ ਹੋਏ ਕਿਹਾ ਗਿਆ ਕਿ ਮਜ਼ਦੂਰ ਕਿਸੀ ਵੀ ਰਾਸ਼ਟਰ ਦੀ ਤਰੱਕੀ ਦੇ ਨੀਂਹ ਪੱਥਰ ਹੁੰਦੇ ਹਨ, ਜਿਨ੍ਹਾਂ ਤੋਂ ਬਿਨ੍ਹਾਂ ਕੋਈ ਵੀ ਰਾਸ਼ਟਰ ਤਰੱਕੀ ਦੇ ਰਾਹਾਂ ਉੱਤੇ ਨਹੀਂ ਚੱਲ ਸਕਦਾ | ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਸੰਸਥਵਾਂ ਨੂੰ ਮਜ਼ਦੂਰਾਂ ਵਰਗ ਨਾਲ ਬਿਨ੍ਹਾਂ ਭੇਦ ਭਾਵ ਵਿਤਕਰਾ ਨਾਂ ਕਰਦੇ ਹੋਏ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਅਦਾ ਕਰਨੇ ਚਾਹੀਦੇ ਹਨ | ਵਿਭਾਗ ਦੇ ਮੁਖੀ ਡਾ. ਅਨੂੰ ਬਜਾਜ ਵਲੋ ਸਮੂਹ ਮਜ਼ਦੂਰ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਮਜ਼ਦੂਰ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਜੋ ਉਸ ਸੰਸਥਾ ਖੁਸ਼ਹਾਲੀ ਅਤੇ ਤਰੱਕੀ ਵਿੱਚ ਵਿਸ਼ੇਸ਼ ਯੋਗਦਾਨ ਪਾਉਂਦੇ ਹਨ | ਇਸ ਅਵਸਰ ਉੱਤੇ ਕਾਲਜ ਦੇ ਸਮੂਹ ਮਜਦੂਰ ਸਟਾਫ਼ ਨੂੰ ਅਰਥ-ਸਾਸ਼ਤਰ ਵਿਭਾਗ ਵਲੋਂ ਚਾਹ ਪਾਰਟੀ ਦੇ ਨਾਲ-ਨਾਲ ਉਨ੍ਹਾਂ ਨੂੰ ਗਿਫਟ ਵੀ ਦਿੱਤੇ ਗਏ ਤਾਂ ਕਿ ਉਨ੍ਹਾਂ ਦੇ ਮਨੋਬਲ ਨੂੰ ਹੋਰ ਦਿ੍ੜ ਤੇ ਮਜਬੂਤ ਕੀਤਾ ਜਾ ਸਕੇ | ਇਸ ਮੌਕੇ ਉੱਤੇ ਵਿਭਾਗ ਵਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਸ਼ਾਇਰੀ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਮੌਕੇ ਉੱਤੇ ਡਾ ਨਰਗਿਸ ਢਿੱਲੋਂ, ਪ੍ਰੋ. ਰਣਵੀਰ ਸਿੰਘ ਚਾਹਲ ਅਤੇ ਪ੍ਰੋ.ਹਰਜੀਤ ਕੌਰ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਪ੍ਰੋ.ਆਰਜੂ ਨੇ ਬਾਖੂਬੀ ਨਿਭਾਈ |
ਵੁੱਡਬਰੀ ਵਰਲਡ ਸਕੂਲ ਵਿਚ 'ਅੰਤਰਰਾਸ਼ਟਰੀ ਮਜ਼ਦੂਰ ਦਿਵਸ' ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨ ਕੀਤੇ ਜਾਂਦੇ ਹਨ | ਫਿਰ ਭਾਵੇਂ ਉਹ ਵੱਖ- ਵੱਖ ਅੰਤਰਰਾਸ਼ਟਰੀ ਦਿਨਾਂ ਬਾਰੇ ਜਾਣਕਾਰੀ ਦੇਣਾ ਹੀ ਕਿਉਂ ਨਾ ਹੋਵੇ | ਅੱਜ ਵੁੱਡਬਰੀ ਵਰਲਡ ਸਕੂਲ ਵਿਚ ਕਿੰਡਰਗਾਰਟਨ ਤੋਂ ਦਸਵੀਂ ਤੱਕ 'ਮਜ਼ਦੂਰ ਦਿਵਸ' ਮਨਾਇਆ ਗਿਆ | ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮਜ਼ਦੂਰਾਂ ਦੀਆਂ ਪੁਸ਼ਾਕਾਂ ਪਹਿਨ ਕੇ ਪੇਸ਼ਕਾਰੀ ਕੀਤੀ ਹੈ | ਵਿਦਿਆਰਥੀਆਂ ਨੇ ਸਲੋਗਨ ਰਾਈਟਿੰਗ, ਰੋਲ ਪਲੇ, ਕਾਰਡ ਮੇਕਿੰਗ ਆਦਿ ਵਿਚ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਨੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੂੰ 'ਮਜ਼ਦੂਰ ਦਿਵਸ' 'ਤੇ ਸੰਬੋਧਿਤ ਕੀਤਾ | ਉਨ੍ਹਾਂ ਸਾਰਿਆਂ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵਧਾਈਆਂ ਦਿੱਤੀਆਂ |
ਜਨਤਕ ਜਥੇਬੰਦੀਆਂ ਨੇ ਇਨਕਲਾਬੀ ਜੋਸ਼ ਨਾਲ ਮਨਾਇਆ ਮਈ ਦਿਵਸ
ਗੜ੍ਹਸ਼ੰਕਰ, (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਅਤੇ ਮਜ਼ਦੂਰ, ਕਿਸਾਨ ਅਤੇ ਜਨਤਕ ਜਥੇਬੰਦੀਆਂ ਵਲੋਂ ਮਈ ਦਿਵਸ ਸ਼ਾਦੀ ਰਾਮ ਕਪੂਰ ਅਤੇ ਸਾਥੀ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਜੰਗਲਾਤ ਵਿਭਾਗ ਦੀ ਨਰਸਰੀ ਵਿਖੇ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ | ਆਕਾਸ਼ ਗੁੰਜਾਊ ਨਾਅਰਿਆਂ ਦੀ ਗੰੂਜ ਵਿਚ ਪਵਨ ਕੁਮਾਰ ਗੜ੍ਹੀ ਵਲੋਂ ਲਾਲ ਝੰਡਾ ਲਹਿਰਾਇਆ ਗਿਆ | ਇਸ ਸਮੇਂ ਮਜ਼ਦੂਰ, ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਮਈ ਦਿਵਸ ਦੇ ਇਤਿਹਾਸ 'ਤੇ ਚਾਨਣਾ ਪਾਇਆ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀਆਂ ਭੇਟ ਕੀਤੀਆਂ | ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਸੱਜਣ ਸਿੰਘ ਮੋਹਾਲੀ ਨੇ ਕਿਹਾ ਕਿ ਸਮੁੱਚੇ ਸੰਸਾਰ ਵਿਚ ਮਜ਼ਦੂਰਾਂ ਨੇ ਸ਼ਹੀਦੀਆਂ ਦੇ ਕੇ ਪ੍ਰਾਪਤ ਕੀਤੇ ਅਧਿਕਾਰਾਂ ਤੇ ਸਹੂਲਤਾਂ ਨੂੰ ਸਰਮਾਏਦਾਰ ਪੱਖੀ ਸਰਕਾਰਾਂ ਅਤੇ ਕਾਰਪੋਰੇਟ ਦੁਆਰਾ ਬੇਕਿਰਕੀ ਨਾਲ ਖ਼ਤਮ ਕੀਤਾ ਜਾ ਰਿਹਾ ਹੈ | ਮੋਦੀ ਸਰਕਾਰ ਦੁਆਰਾ ਮਨਰੇਗਾ ਕਾਨੂੰਨ ਖ਼ਤਮ ਕਰਨਾ ਤੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਨਾ ਮਜ਼ਦੂਰਾਂ 'ਤੇ ਵੱਡਾ ਹਮਲਾ ਹੈ | ਕਾਰਪੋਰੇਟ ਜਗਤ ਵਿੱਤ ਮਜ਼ਦੂਰਾਂ ਤੇ ਮੁਲਾਜ਼ਮਾਂ ਕੋਲੋਂ ਨਿਗੂਣੀਆਂ ਤਨਖ਼ਾਹਾਂ ਬਦਲੇ ਬਾਰਾਂ ਬਾਰਾਂ ਘੰਟੇ ਲਗਾਤਾਰ ਕੰਮ ਲਿਆ ਜਾ ਰਿਹਾ ਹੈ | ਮਜ਼ਦੂਰਾਂ ਕੋਲੋਂ ਲੇਬਰ ਕੋਰਟ ਜਾਣ ਜਾਂ ਹੜਤਾਲ ਕਰਨ ਦਾ ਅਧਿਕਾਰ ਖੋਹ ਲਿਆ ਗਿਆ ਹੈ | ਚਾਰੇ ਲੇਬਰ ਕੋਡ ਸਿਰਫ਼ ਕਾਰਪੋਰੇਟ ਤੇ ਸਰਮਾਏਦਾਰੀ ਦਾ ਪੱਖ ਪੂਰਦੇ ਹਨ | ਮੋਦੀ ਸਰਕਾਰ ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਥਾਂ ਉਨ੍ਹਾਂ ਨੂੰ ਧਰਮ ਦੇ ਆਧਾਰ 'ਤੇ ਪਾੜ ਕੇ ਆਪਣਾ ਸਿਆਸੀ ਉੱਲੂ ਸਿੱਧਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਦੇ ਫ਼ਿਕਰ ਨਾਲੋਂ ਆਪਣੀ ਕੁਰਸੀ ਬਚਾਉਣ ਦੀ ਜ਼ਿਆਦਾ ਫ਼ਿਕਰ ਹੈ | ਪੰਜਾਬ ਦੇ ਲੋਕਾਂ ਦੀ ਖ਼ੂਨ ਪਸੀਨੇ ਦੀ ਕਮਾਈ 'ਤੇ ਦਿੱਲੀ ਦੇ ਹਾਰੇ ਹੋਈ ਆਗੂ ਐਸ਼ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਭਾਈਚਾਰਕ ਏਕਤਾ ਮਜ਼ਬੂਤ ਕਰਦੇ ਹੋਏ ਸਾਂਝੇ ਸੰਘਰਸ਼ੀ ਘੋਲਾਂ ਰਾਹੀਂ ਹੀ ਲੋਕ ਦੋਖੀ ਸਰਕਾਰਾਂ ਦਾ ਤਖ਼ਤ ਪਲਟਿਆ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਭਵਿੱਖ ਦੇ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਮੰਗ ਕੀਤੀ ਕਿ ਚਾਰੇ ਲੇਬਰ ਕੋਡ ਰੱਦ ਕੀਤੇ ਜਾਣ, ਮਗਨਰੇਗਾ ਸਕੀਮ ਬਹਾਲ ਕੀਤੀ ਜਾਵੇ, ਘਟੋਂ ਘੱਟ ਉਜਰਤ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ | ਇਸ ਮੌਕੇ ਰਾਮ ਜੀ ਦਾਸ ਚੌਹਾਨ, ਸ਼ਾਮ ਸੁੰਦਰ, ਕੁਲਭੂਸ਼ਨ ਮਹਿੰਦਵਾਣੀ, ਨਰੇਸ਼ ਧੀਮਾਨ, ਗੁਰਨਾਮ ਹਾਜੀਪੁਰ, ਸ਼ਿੰਗਾਰਾ ਰਾਮ ਭੱਜਲ, ਜੀਤ ਸਿੰਘ, ਹਰਜਿੰਦਰ ਸੰੁਨੀ, ਜਗਦੀਸ਼ ਪੱਖੋਵਾਲ, ਬਲਵੰਤ ਰਾਮ, ਸ਼ਰਮੀਲਾ ਰਾਣੀ, ਜਸਵਿੰਦਰ ਕੌਰ, ਗੋਪਾਲ ਦਾਸ ਮਨਹੋਤਰਾ, ਕੇਹਰ ਸਿੰਘ ਪੋਸੀ, ਰਮਨ ਕੁਮਾਰ, ਗੋਪੀ ਰਾਮ, ਹਰਭਜਨ ਰਾਮ, ਜੋਗਿੰਦਰ ਹੀਰਾ, ਕਮਲਜੀਤ ਸਿੰਘ ਨੇ ਵਿਚਾਰ ਰੱਖੇ |
ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮਈ ਦਿਵਸ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਠੇਕਾ ਮੋਰਚਾ ਪੰਜਾਬ ਵਲੋਂ ਸਾਂਝੇ ਤੌਰ 'ਤੇ ਮਈ ਦਿਵਸ ਮਨਾਉਂਦੇ ਹੋਏ ਪਾਵਰ ਕਾਮ ਗੜ੍ਹਸ਼ੰਕਰ ਦੇ ਗੇਟ ਅੱਗੇ ਝੰਡਾ ਲਹਿਰਾਇਆ ਗਿਆ | ਇਸ ਮੌਕੇ ਹਰਜਿੰਦਰ ਸਿੰਘ, ਅਮਰੀਕ ਸਿੰਘ ਸਹੋਤਾ, ਬਲਵਿੰਦਰ ਸਿੰਘ, ਹਰਜੀਤ ਸਿੰਘ ਫ਼ੌਜੀ ਅਤੇ ਸਰਕਲ ਪ੍ਰਧਾਨ ਨੰਦ ਲਾਲ, ਪੈਨਸ਼ਨਰਜ਼ ਐਸੋਸੀਏਸ਼ਨ ਕੁਲਵੀਰ ਸਿੰਘ, ਸਵਰਨ ਸਿੰਘ, ਅਮਰੀਕ ਸਿੰਘ, ਕਮਲ ਦੇਵ ਅਤੇ ਸਰਕਲ ਸਕੱਤਰ ਅਸ਼ਵਨੀ ਕੁਮਾਰ ਅਤੇ ਠੇਕਾ ਮੋਰਚਾ ਪੰਜਾਬ ਵਲੋਂ ਲਖਵੀਰ ਸਿੰਘ, ਪਿ੍ੰਸ, ਰਵੀ, ਗੁਰਦੀਪ ਚੰਦ ਤੇ ਸੰਬੋਧਨ ਕਰਦਿਆਂ ਮਈ ਦਿਵਸ ਸਬੰਧੀ ਚਾਨਣਾ ਪਾਇਆ ਅਤੇ ਸਾਮਰਾਜਵਾਦ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਵਿਰੋਧਤਾ ਕੀਤੀ | ਮਜ਼ਦੂਰ ਜਮਾਤ ਲਈ ਸਾਰੀਆਂ ਲੜ ਰਹੀਆਂ ਧਿਰਾਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਕਰਕੇ ਸਾਮਰਾਜਵਾਦ ਦੇ ਲੁਟੇਰੇ ਪ੍ਰਬੰਧ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ | ਕੇਂਦਰ ਸਰਕਾਰ ਵਲੋਂ 44 ਕਿਰਤ ਕਾਨੂੰਨ ਰੱਦ ਕਰਕੇ 7 ਲੇਬਰ ਕੋਡ ਬਣਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਬੁਲਾਰੇ ਸਾਥੀਆਂ ਵਲੋਂ ਠੇਕਾ ਮੋਰਚਾ ਪੰਜਾਬ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ ਅਤੇ ਮੰਗ ਕੀਤੀ ਕਿ 23 ਅਪ੍ਰੈਲ ਦੇ ਕੀਤੇ ਸਮਝੌਤੇ ਅਨੁਸਾਰ ਇਨ੍ਹਾਂ ਕਾਮਿਆਂ ਨੂੰ ਬਿਨਾਂ ਸ਼ਰਤ ਬਿਜਲੀ ਵਿਭਾਗ ਵਿਚ ਸਮਾਇਆ ਜਾਵੇ ਅਤੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ |
ਜਥੇਬੰਦੀਆਂ ਨੇ ਮਜ਼ਦੂਰ ਵਰਗ ਦੇ ਹੱਕ 'ਚ ਆਵਾਜ਼ ਬੁਲੰਦ ਕਰਕੇ ਮਜ਼ਦੂਰ ਦਿਵਸ ਮਨਾਇਆ
ਮਾਹਿਲਪੁਰ, (ਰਜਿੰਦਰ ਸਿੰਘ)-ਜਨਤਕ ਜਥੇਬੰਦੀਆਂ (ਜੇ.ਪੀ.ਐਮ.ਓ.) ਵਲੋਂ ਮਾਹਿਲਪੁਰ ਦੇ ਵਿਸ਼ਵਕਰਮਾ ਮੰਦਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਮੱਖਣ ਸਿੰਘ ਲੰਗੇਰੀ, ਅਮਰਜੀਤ ਕੁਮਾਰ, ਕਮਲਜੀਤ ਕੌਰ ਖੜੌਦੀ ਤੇ ਮਲਕੀਤ ਸਿੰਘ ਬਾਹੋਵਾਲ ਦੀ ਅਗਵਾਈ ਵਿਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਮਰਪਿਤ ਮਜ਼ਦੂਰ ਦਿਵਸ ਮਨਾ ਹੋਇਆ | ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਅਤੇ ਕੇਂਦਰ ਦੇ ਵਿਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਨੇ ਰਾਜ ਕੀਤਾ, ਪਰ ਮਜ਼ਦੂਰਾਂ ਕਿਰਤੀਆਂ, ਕਾਮਿਆਂ ਅਤੇ ਮਿਹਨਤਕਸ਼ ਲੋਕਾਂ ਦੀ ਸਥਿਤੀ ਵਿਚ ਕਿਸੇ ਪ੍ਰਕਾਰ ਦਾ ਸੁਧਾਰ ਨਹੀਂ ਹੋਇਆ | ਕਿਸਾਨ ਆਗੂ ਤਲਵਿੰਦਰ ਸਿੰਘ ਹੀਰ ਅਤੇ ਸ਼ੇਰ ਜੰਗ ਬਹਾਦਰ ਸਿੰਘ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਵਲੋਂ ਜਦੋਂ ਵੀ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਗਈ ਤਾਂ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੇ ਹੱਕਾਂ ਨੂੰ ਦਬਾਉਣ ਦੇ ਹਰ ਹੀਲੇ ਦਬਾਉਣ ਦੀ ਕੋਸ਼ਿਸ਼ ਕੀਤੀ | ਇਸ ਮੌਕੇ ਪਰਮਜੀਤ ਕਾਤਿਬ ਅਤੇ ਨਰਿੰਦਰ ਮਹਿਰਮ ਨੇ ਇਨਕਲਾਬੀ ਗੀਤ ਪੇਸ਼ ਕਰਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਹਰਬੰਸ ਕੌਰ, ਅੰਮਿ੍ਤਪਾਲ ਸਿੰਘ, ਸਤਿੰਦਰਜੀਤ ਕੌਰ, ਬਲਵੀਰ ਚੰਦ ਵਰਮਾ, ਹਰਭਜਨ ਸਿੰਘ, ਸਰਬਜੀਤ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਕਮਲਜੀਤ ਸਿੰਘ, ਸਤਨਾਮ ਸਿੰਘ, ਪਰਮਿੰਦਰ ਸਿੰਘ, ਜੈਰਾਮ ਬਾੜੀਆਂ, ਤਰਸੇਮ ਲਾਲ, ਸ਼ਿੰਦਰ ਪਾਲ, ਰਕੇਸ਼ ਕੁਮਾਰ, ਗੁਰਪਾਲ ਸਿੰਘ, ਭੂਸ਼ਨ ਸਿੰਘ, ਨਵਜੋਤ ਸਿੰਘ, ਪਰਮਜੀਤ ਮੇਘੋਵਾਲ, ਰਾਮਪਾਲ, ਦਿਲਬਾਗ ਸਿੰਘ, ਗੁਰਦੇਵ ਚੰਦ, ਗਿਆਨ ਚੰਦ, ਜੋਗਾ ਸਿੰਘ, ਸੀਨੀਅਰ ਬੈਂਕ ਮੈਨੇਜਰ ਜੈ ਰਾਮ, ਵਰਿੰਦਰ ਸਰਮਾ, ਬਲਵਿੰਦਰ ਰਾਮ, ਬਲਦੇਵ ਸਿੰਘ ਬੰਗਾ ਬੈਂਕ ਮੈਨੇਜਰ, ਬਲਵਿੰਦਰ ਕੌਰ, ਮਹਿੰਦਰ ਕੌਰ, ਚਰਨਜੀਤ ਕੌਰ, ਕਿਰਨ ਬਾਲਾ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |
ਮਜ਼ਦੂਰ ਦਿਵਸ ਮੌਕੇ ਸਕੂਲ ਸੇਵਾਦਾਰਾਂ ਦਾ ਵਿਦਿਆਰਥੀਆਂ ਤੇ ਸਕੂਲ ਦੇ ਸਟਾਫ਼ ਵਲੋਂ ਸਨਮਾਨ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜਪੁਰ ਵਿਚ ਮਜ਼ਦੂਰ ਦਿਵਸ ਦੇ ਮੌਕੇ ਤੇ ਸਫ਼ਾਈ ਸੇਵਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਮੈਨੇਜਮੈਂਟ ਨੇ ਮਿਲ ਕੇ ਦਰਜਾ ਚਾਰ ਸੇਵਾਦਾਰਾਂ ਦਾ ਉਨ੍ਹਾਂ ਦੀਆਂ ਸਕੂਲ ਅਤੇ ਵਿਦਿਆਰਥੀਆਂ ਪ੍ਰਤੀ ਦਿੱਤੀਆਂ ਸੇਵਾਵਾਂ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਸਭ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਮੌਕੇ ਸੇਵਾਦਾਰਾਂ ਦਾ ਧੰਨਵਾਦ ਕਰਨ ਦੇ ਲਈ ਆਪਣੇ ਮਨ ਦੇ ਭਾਵ ਕਵਿਤਾ ਰੂਪ ਵਿਚ ਪ੍ਰਗਟ ਕੀਤੇ ਅਤੇ ਕੁੱਝ ਇੱਕ ਨੇ ਭਾਸ਼ਣ ਦੇ ਜਰੀਏ ਆਪਣੇ ਮਨ ਦੇ ਭਾਵਾਂ ਨੂੰ ਸਮੂਹ ਸਰੋਤਿਆਂ ਦੇ ਅੱਗੇ ਰੱਖਿਆ | ਇਸ ਤੋਂ ਇਲਾਵਾ ਹੋਰ ਗਤੀਵਿਧੀਆਂ ਵਿਚ ਮਜ਼ਦੂਰ ਦਿਵਸ ਤੇ ਵਿਸ਼ੇ ਨੂੰ ਲੈ ਕੇ ਲੇਖ ਰਚਨਾ ਅਤੇ ਪੋਸਟਰ ਮੇਕਿੰਗ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਪਿ੍ੰਸੀਪਲ ਮੁਨੀਸ਼ਾ ਸੰਗਰ ਨੇ ਇਸ ਪ੍ਰੋਗਰਾਮ ਦੌਰਾਨ ਦੱਸਿਆ ਕਿ ਅਸੀਂ ਹਮੇਸ਼ਾ ਆਪਣੇ ਮਾਂ ਬਾਪ ਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਸਾਨੂੰ ਜ਼ਿੰਦਗੀ ਦੇ ਵਿਚ ਬਹੁਤ ਕੁੱਝ ਦਿੱਤਾ, ਪਰ ਇਨ੍ਹਾਂ ਸੇਵਾਦਾਰਾਂ ਦਾ ਯੋਗਦਾਨ ਵੀ ਸਾਡੇ ਸਕੂਲੀ ਜੀਵਨ ਦੇ ਵਿਚ ਘੱਟ ਨਹੀਂ ਰਿਹਾ | ਉਨ੍ਹਾਂ ਦੱਸਿਆ ਕਿ ਇਹਨਾਂ ਸੇਵਾਦਾਰਾਂ ਦੀ ਅਣਥੱਕ ਮਿਹਨਤ ਨੂੰ ਅੱਖੋਂ ਓਹਲੇ ਨਹੀਂ ਕੀਤਾ ਜਾ ਸਕਦਾ ਅਤੇ ਸਾਨੂੰ ਇਹਨਾਂ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿ ਤਰ੍ਹਾਂ ਤਰ੍ਹਾਂ ਤਰ੍ਹਾਂ ਤਰ੍ਹਾਂ ਤਰ੍ਹਾਂ ਨੇ ਸਾਨੂੰ ਹਮੇਸ਼ਾ ਸਕੂਲ ਵਿਚ ਵਿਚਰਨ ਲਈ ਇੱਕ ਵਧੀਆ ਮਾਹੌਲ ਅਤੇ ਸਾਫ਼ ਸੁਥਰਾ ਆਲਾ-ਦੁਆਲਾ ਦਿੱਤਾ | ਇਸ ਮੌਕੇ ਤੇ ਮੈਨੇਜਰ ਗਜਿੰਦਰ ਪਾਲ ਸਿੰਘ,ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਅਮਰਜੀਤ ਕੌਰ ਸੈਣੀ, ਰਾਜਵੀਰ ਕੌਰ, ਵਿਸ਼ਾਲੀ, ਆਰਤੀ, ਸੁਮੀਤ, ਬਲਜੀਤ, ਅਰਚਨਾ, ਗੁਰਦੇਵ, ਸੁਨੀਲ, ਅਜੇ ਅਮਰੀਕ, ਹਰਕਮਲ, ਸੱਤਿਆ, ਨੀਲਮ, ਸੁਰਿੰਦਰ, ਸ਼ਾਮ ਸਿੰਘ, ਪਵਨ, ਬਾਬੂ ਲਾਲ, ਦੀਪੂ, ਕਮਲਜੀਤ, ਜਸਵਿੰਦਰ, ਜਸਵੀਰ, ਜਸਪਿੰਦਰ, ਆਸ਼ਾ, ਮਨਜੀਤ, ਅਰੁਣਾ, ਰਾਜਰਾਣੀ, ਹਰਜੀਤ ਤੇ ਬਾਕੀ ਸਟਾਫ਼ ਵੀ ਮੌਜੂਦ ਸੀ |
ਸੀ.ਪੀ.ਆਈ. (ਐੱਮ) ਯੂਨਿਟ ਚਨੌਰ ਨੇ ਮਜ਼ਦੂਰ ਦਿਵਸ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)- ਸ਼ਿਕਾਗੋ ਦੇ ਮਜ਼ਦੂਰ ਸ਼ਹੀਦਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸੀ. ਪੀ. ਆਈ. (ਐੱਮ) ਯੂਨਿਟ ਚਨੌਰ ਵਲੋਂ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਐਕਸ਼ਨ ਦੀ ਪ੍ਰਧਾਨਗੀ ਸਾਥੀ ਰਘਵੀਰ ਸਿੰਘ ਗਿੱਲ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਯਸ਼ਪਾਲ ਚਨੌਰ ਅਤੇ ਤਹਿਸੀਲ ਕਮੇਟੀ ਮੈਂਬਰ ਸੁਰੇਸ਼ ਚਨੌਰ ਨੇ ਬੋਲਦਿਆਂ ਕਿਹਾ ਕਿ ਮਈ ਦਿਵਸ ਦੀ ਮਹੱਤਤਾ ਉਦੋਂ ਹੋਰ ਵੀ ਵੱਧ ਜਾਂਦੀ ਹੈ ਜਦੋਂ ਕਾਰਪੋਰੇਟ ਘਰਾਨਿਆਂ ਪੱਖੀ ਫਾਸ਼ੀਵਾਦੀ ਪੂੰਜੀਵਾਦੀ ਪਾਰਟੀਆਂ ਦੀਆਂ ਸਰਕਾਰਾਂ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਕਰਨ ਲਈ ਤਰਲੋ ਮੱਛੀ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਸ਼ਿਕਾਗੋ ਦੇ ਸ਼ਹੀਦਾਂ ਦੀ ਸ਼ਹਾਦਤ ਦਾ ਹੀ ਸਿੱਟਾ ਹੈ ਕਿ ਕੰਮ ਦੇ ਘੰਟੇ 16 ਤੋਂ ਘਟਾ ਕੇ 8 ਕੀਤੇ ਗਏ ਅਤੇ ਹੁਣ ਤੱਕ ਮਜ਼ਦੂਰ ਇਸ ਦੇ ਅਨੁਸਾਰ ਕੰਮ ਕਰਦੇ ਰਹੇ ਹਨ | ਉਨ੍ਹਾਂ ਕਿਹਾ ਕਿ 8 ਘੰਟੇ ਕੰਮ ਦੇ ਨਿਯਮ ਨੂੰ ਬਦਲਣ ਦੀ ਕਿਸੇ ਤਰ੍ਹਾਂ ਵੀ ਆਗਿਆ ਨਹੀਂ ਦਿੱਤੀ ਜਾ ਸਕਦੀ, ਇਸ ਦੇ ਲਈ ਭਾਵੇਂ ਕਿੰਨਾ ਵੀ ਵੱਡਾ ਸੰਘਰਸ਼ ਕਿਉਂ ਨਾ ਕਰਨਾ ਪਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੋਧ ਰਾਜ, ਭੁਪਿੰਦਰ ਸਿੰਘ ਸੈਣੀ, ਸੁਖਦੇਵ ਰਾਜ, ਰੁਲਦਾ ਰਾਮ, ਜਸਪਾਲ, ਦੀਪੂ ਸ਼ਰਮਾ, ਵਿਪਨ ਸ਼ਰਮਾ, ਬਲਦੇਵ ਰਾਜ, ਕੇਵਲ ਸਿੰਘ, ਸ਼ਿੰਦਾ, ਸਿਧਾਂਤ, ਬਿੰਦਰ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ |
ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ
ਅੱਡਾ ਸਰਾਂ , (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਪੂਜਾ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਤੇ ਸਕੂਲ ਦੇ ਡਰਾਈਵਰਾਂ ਅਤੇ ਸਹਾਇਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ | ਕਲਾਸ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਸਮਾਗਮ ਵਿਚ ਬੜੇ ਚਾਅ ਨਾਲ ਭਾਗ ਲਿਆ | ਉਨ੍ਹਾਂ ਨੇ ਡਰਾਈਵਰਾਂ ਅਤੇ ਸਹਾਇਕਾਂ ਦਾ ਸਵਾਗਤ ਕੀਤਾ ਅਤੇ ਕਵਿਤਾਵਾਂ ਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਉਨ੍ਹਾਂ ਦੇ ਮਿਹਨਤ, ਸਮਰਪਣ ਅਤੇ ਸਕੂਲ ਪ੍ਰਤੀ ਯੋਗਦਾਨ ਲਈ ਧੰਨਵਾਦ ਪ੍ਰਗਟਾਇਆ | ਸਮਾਗਮ ਦੌਰਾਨ ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਚਾਨਣ ਪਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਦੀ ਇੱਜ਼ਤ ਕਰਨ ਅਤੇ ਹਰ ਮਜ਼ਦੂਰ ਪ੍ਰਤੀ ਸਨਮਾਨ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਰਾਈਵਰਾਂ ਅਤੇ ਸਹਾਇਕਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ ਅਤੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਨ ਅਤੇ ਸਟਾਫ਼ ਨੇ