15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜ਼ਿਲ੍ਹਾ ਸਕੂਲ ਖੇਡਾਂ ਦੇ ਹੋਣਹਾਰ ਖਿਡਾਰੀਆਂ ਦੇ ਸਨਮਾਨ ਸੰਬੰਧੀ ਪਥਿਆਲ ਸਕੂਲ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 02-05-2026

ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 69ਵੀਂ ਪੰਜਾਬ ਰਾਜ ਸਕੂਲ ਖੇਡਾਂ 2025-26 ਦਾ ਸਾਲਾਨਾ ਇਨਾਮ ਵੰਡ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਗੁਰਿੰਦਰਜੀਤ ਕੌਰ ਦੀ ਅਗਵਾਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ, ਪਿ੍ੰ: ਚੰਦਰ ਮੋਹਨ ਵਰਮਾ ਦੀ ਦੇਖ-ਰੇਖ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੇ ਪ੍ਰਬੰਧਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਿਆਲ ਵਿਖੇ ਕਰਵਾਇਆ ਗਿਆ | ਇਸ ਮੌਕੇ ਗੁਰਕਮਲ ਸਿੰਘ ਸਹਾਇਕ ਕਮਿਸ਼ਨਰ ਹੁਸ਼ਿਆਰਪੁਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਆਪਣਾ ਟੀਚਾ ਹਾਸਲ ਕਰਨ ਲਈ ਸਖ਼ਤ ਮਿਹਨਤ, ਆਤਮ-ਵਿਸ਼ਵਾਸ ਅਤੇ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਤੇ ਸੂਬਾ ਪੱਧਰ ਤੱਕ ਪੁਜ਼ੀਸ਼ਨਾਂ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਗੁਰਿੰਦਰਜੀਤ ਕੌਰ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ 'ਚ ਅਨੁਸ਼ਾਸਨ, ਸਹਿਯੋਗ ਤੇ ਮਿਲਵਰਤਨ ਦੀ ਭਾਵਨਾ ਪੈਦਾ ਕਰਨ 'ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਸੰਜੀਵ ਸ਼ਰਮਾ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੀਤ ਪ੍ਰਧਾਨ ਪਿ੍ੰ. ਭਾਰਤ ਭੂਸ਼ਨ, ਸਕੱਤਰ ਲੈਕ. ਪ੍ਰਭਜੋਤ ਸਿੰਘ, ਸਹਾਇਕ ਸਕੱਤਰ ਲੈਕ. ਹਰਵਿੰਦਰ ਸਿੰਘ, ਲੈਕ. ਸੁਖਦੇਵ ਸਿੰਘ, ਹਰਮੀਤ ਕੌਰ, ਜਸਵੀਰ ਸਿੰਘ, ਪਿ੍ੰ: ਮਿਰਦੁਲਾ ਸ਼ਰਮਾ, ਸੁਖਜੀਵਨ ਸਿੰਘ ਸਫ਼ਰੀ, ਲੈਕ. ਸਰਬਜੀਤ ਸਿੰਘ, ਸੁਨੀਤਾ, ਡਾ. ਕੁਲਦੀਪ ਸਿੰਘ ਮਿਨਹਾਸ, ਸੰਦੀਪ ਕੁਮਾਰ, ਲੈਕ. ਸਤਵੀਰ ਸਿੰਘ, ਬਲਜਿੰਦਰ ਸਿੰਘ ਡੀ.ਪੀ., ਲੈਕ. ਸੁਖਦੇਵ ਸਿੰਘ ਕਾਜਲ, ਗੁਰਵਿੰਦਰ ਸਿੰਘ ਪੰਨੂੰ, ਬਹਾਦਰ ਜਗਦੀਸ਼, ਲੈਕ. ਡਿੰਪਲ ਰਾਜਾ, ਵਰਿੰਦਰ ਸਿੰਘ ਨਿਮਾਣਾ, ਜਸਵਿੰਦਰ ਪਾਲ, ਜਸਵੰਤ ਸਿੰਘ, ਲੈਕ. ਪਿ੍ਥੀਪਾਲ ਸਿੰਘ, ਰਾਜਵਿੰਦਰ ਕੌਰ, ਕਮਲਜੀਤ ਕੌਰ, ਤੇਜਵਿੰਦਰ ਸਿੰਘ ਥਿਆੜਾ, ਕ੍ਰਾਂਤੀਪਾਲ ਸ਼ਰਮਾ, ਲੈਕ. ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰੋ. ਜੀ. ਐੱਸ. ਮੁਲਤਾਨੀ ਨੇ ਸਰਕਾਰੀ ਸਕੂਲ ਸਿੰਬਲੀ ਵਿਖੇ ਕਮਰੇ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਧਾਰ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕੀਤੀ
Ad Position 24