14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੱਲਰ ਖ਼ਾਲਸਾ ਸਕੂਲ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

Ad Position 21
No active advertisement
ਅਜੀਤ ਡੈਸਕ 02-05-2026
ਹਰਿਆਣਾ, 1 ਮਈ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ 72 ਹਜ਼ਾਰ 500 ਰੁਪਏ ਦੇ ਚੈੱਕ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰੀਟਾ ਸੈਣੀ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 4 ਹਜਾਰ ਰੁਪਏ ਅਤੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 5500 ਰੁਪਏ ਦਿੱਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਕੀਤਾ ਜਾਂਦਾ ਇਹ ਉਪਰਾਲਾ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਬਹੁਤ ਜ਼ਿਆਦਾ ਲਾਭਕਾਰੀ ਹੈ | ਇਸ ਮੌਕੇ ਸਾਬਕਾ ਪਿ੍ੰਸੀਪਲ ਹਰਜਿੰਦਰ ਸਿੰਘ, ਜਸਵੀਰ ਕੌਰ ਧਾਰਮਿਕ ਅਧਿਆਪਕਾ, ਕਮਲਦੀਪ ਕੌਰ, ਰਾਜਕੁਮਾਰੀ, ਅਮਨਪ੍ਰੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫ਼ੀਸਦੀ ਬਕਾਇਆ ਡੀ. ਏ. ਤੁਰੰਤ ਜਾਰੀ ਕਰੇ- ਡਾ. ਕਰੀਮਪੁਰੀ ਅਗਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਇਨਵੈਸਚਰ ਸਮਾਰੋਹ ਕਰਵਾਇਆ
Ad Position 24