14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

'ਬਿਜ਼ਨਸ ਬਲਾਸਟਰ' ਸਕੀਮ ਤਹਿਤ ਸਰਕਾਰੀ ਸਕੂਲ ਮਨਸੂਰਪੁਰ ਵਿਖੇ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 02-05-2026
ਨੰਗਲ ਬਿਹਾਲਾਂ, 1 ਮਈ (ਵਿਨੋਦ ਮਹਾਜਨ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੀ ਅਹਿਮ ਪਹਿਲਕਦਮੀ 'ਬਿਜਨਸ ਬਲਾਸਟਰ' ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਵਪਾਰਕ ਅਤੇ ਉੱਦਮੀ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਕਾਰੋਬਾਰੀ ਸੋਚ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਨੂੰ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ ਲਈ ਪ੍ਰੇਰਿਤ ਕਰਨਾ ਸੀ | ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਆਪਣੇ ਨਵੀਨਤਾਕਾਰੀ ਕਾਰੋਬਾਰੀ ਵਿਚਾਰ ਪੇਸ਼ ਕੀਤੇ ਜਿਸ ਨੇ ਹਾਜ਼ਰ ਸਟਾਫ਼ ਨੂੰ ਕਾਫ਼ੀ ਪ੍ਰਭਾਵਿਤ ਕੀਤਾ | ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਲੈਕਚਰਾਰ ਸੁਖਦੀਪ ਸਿੰਘ, ਲੈਕ. ਸੀਮਾ ਮਿਨਹਾਸ, ਸੁਮਨ ਕੁਮਾਰ, ਲੈਕ. ਸੋਨਿਕਾ ਸੈਣੀ, ਸੁਰਿੰਦਰ ਸਿੰਘ, ਗੌਰਵ ਕੁਮਾਰ, ਵਿਨੈ ਕੁਮਾਰ ਅਤੇ ਰਾਕੇਸ਼ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ | ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਭੂੰਗਾ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
Ad Position 24