14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਏ. ਡੀ. ਸੀ. ਡਾ. ਬੰਬਾਹ ਵਲੋਂ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵਲੋਂ ਜ਼ਿਲ੍ਹੇ 'ਚ ਗਠਿਤ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਟਰਾਂਸਜੈਂਡਰਾਂ ਦੀ ਭਲਾਈ ਲਈ ਸਿਹਤ ਸਹੂਲਤਾਂ, ਕਿੱਤਾ-ਸਿਖਲਾਈ ਕੋਰਸਾਂ, ਟਰਾਂਸਜੈਂਡਰ ਪਹਿਚਾਣ-ਪੱਤਰ ਆਦਿ ਦੇ ਸਬੰਧ 'ਚ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਟਰਾਂਸਜੈਂਡਰਾਂ ਦੀਆਂ ਸ਼ਿਕਾਇਤਾਂ ਸਬੰਧੀ ਜ਼ਿਲ੍ਹੇ ਵਿਚ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦਾ ਗਠਨ ਕੀਤਾ ਗਿਆ ਹੈ | ਇਸ ਤੋਂ ਇਲਾਵਾ ਕੋਈ ਵੀ ਟਰਾਂਸਜੈਂਡਰ ਆਪਣੀ ਸ਼ਿਕਾਇਤ ਹੈਲਪਲਾਈਨ ਨੰਬਰ 112 'ਤੇ ਵੀ ਦਰਜ ਕਰਵਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ, ਡੀ. ਐੱਸ. ਪੀ. ਹੈੱਡਕੁਆਟਰ ਕਰਤਾਰ ਸਿੰਘ, ਪ੍ਰੋਜੈਕਟ ਮੈਨੇਜਰ ਸ਼ਾਨ ਫਾਊਾਡੇਸ਼ਨ, ਟਰਾਂਸਜੈਂਡਰ ਕਮਿਊਨਿਟੀ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੱਬੇਵਾਲ ਕਾਲਜ ਦੇ ਬੀ. ਐੱਸ. ਸੀ. ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਲਈ ਚੁਣੇ ਵਿਦਿਆਰਥੀ ਦਾ ਸਨਮਾਨ
Ad Position 24