14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਨੀਟ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ 3 ਮਈ (ਐਤਵਾਰ) ਨੂੰ ਨੀਟ ਦੀ ਪ੍ਰੀਖਿਆ ਲਈ ਜ਼ਿਲੇ੍ਹ ਵਿਚ ਵੱਖ-ਵੱਖ ਬਣੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਰਹੇਗੀ | ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪ੍ਰੀਖਿਆ ਕੇਂਦਰ ਆਰਮੀ ਪਬਲਿਕ ਸਕੂਲ ਉੱਚੀ ਬੱਸੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਗਪੁਰ ਸਤੌਰ, ਪੀ.ਐਮ. ਸ਼੍ਰੀ ਕੇਂਦਰੀਆ ਵਿਦਿਆਲਿਆ ਗੱਜ ਭੂੰਗਾ ਵਿਖੇ ਹੋਵੇਗੀ | ਉਨ੍ਹਾਂ ਆਪਣੇ ਜਾਰੀ ਕੀਤੇ ਹੁਕਮਾਂ ਵਿਚ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਹੈ | ਇਹ ਹੁਕਮ ਮਿਤੀ 3 ਮਈ ਲਈ ਲਾਗੂ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਬੱਸ ਚਾਲਕ ਦੀ ਲਾਪ੍ਰਵਾਹੀ ਦੇ ਚੱਲਦਿਆਂ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਇਆ ਬੱਚਾ ਪਰਿਵਾਰਕ ਮੈਂਬਰਾਂ ਨੇ ਸਕੂਲ... ਅਗਲੀ ਖ਼ਬਰ ਚੱਬੇਵਾਲ ਕਾਲਜ ਦੇ ਬੀ. ਐੱਸ. ਸੀ. ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24