13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ਼ਰਾਬ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 02-05-2026
ਗੜ੍ਹਸ਼ੰਕਰ, 1 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਏ. ਐੱਸ.ਆਈ. ਰਾਜ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਇਬਰਾਹੀਮਪੁਰ ਨਹਿਰ ਵਾਲੇ ਕੱਚੇ ਰਸਤੇ ਤੋਂ ਇਕ ਵਿਅਕਤੀ ਬਲਵਿੰਦਰ ਸਿੰਘ ਉਰਫ਼ ਸ਼ੰਮੀ ਪੁੱਤਰ ਸਰਬਜੀਤ ਸਿੰਘ ਪੁੱਤਰ ਦੇਨੋਵਾਲ ਖ਼ੁਰਦ ਨੂੰ ਕਾਬੂ ਕੀਤਾ, ਜਿਸ ਕੋਲੋਂ 10 ਬੋਤਲਾਂ ਸ਼ਰਾਬ ਬਰਾਮਦ ਕੀਤੀ | ਏ. ਐੱਸ. ਆਈ. ਸੁਖਵਿੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਬਗਵਾਈ ਤੋਂ ਪਨਾਮ ਵੱਲ ਨਹਿਰ 'ਤੇ ਜਾਂਦੇ ਸਮੇਂ ਇਕ ਵਿਅਕਤੀ ਅਮਨਦੀਪ ਭੱਟੀ ਉਰਫ਼ ਅਮਨਾ ਪੁੱਤਰ ਮਲਕੀਤ ਸਿੰਘ ਵਾਸੀ ਧਮਾਈ ਨੂੰ ਕਾਬੂ ਕਰਕੇ ਉਸ ਕੋਲੋਂ 14 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ | ਪੁਲਿਸ ਵਲੋਂ ਦੋਵੇਂ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡਾਕਖ਼ਾਨੇ 'ਚ ਗ਼ਬਨ ਕਰਨ ਵਾਲੀ ਮਹਿਲਾ ਕਰਮਚਾਰੀ ਨਾਮਜ਼ਦ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 4 ਕਾਬੂ
Ad Position 24