13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਡਰਾਈਵਰ ਨਾਮਜ਼ਦ

Ad Position 21
No active advertisement
ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਧਾਰਮਿਕ ਸਥਾਨ 'ਤੇ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਗੜ੍ਹਦੀਵਾਲਾ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਹਰਦੀਪ ਸਿੰਘ ਵਾਸੀ ਅਰਗੋਵਾਲ ਨੇ ਦੱਸਿਆ ਕਿ ਉਸਦਾ ਲੜਕਾ ਗੁਰਸਿਮਰਨਜੋਤ ਸਿੰਘ ਮੋਟਰਸਾਈਕਲ 'ਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ | ਜਦੋਂ ਉਹ ਵਰਕਸ਼ਾਪ ਦੇ ਕੋਲ ਪਹੁੰਚਿਆ ਤਾਂ ਉੱਥੋਂ ਲੰਘ ਰਹੇ ਟਿੱਪਰ ਨੇ ਉਸ ਨੰੂ ਆਪਣੀ ਲਪੇਟ 'ਚ ਲੈ ਲਿਆ, ਜਿਸਦੇ ਚੱਲਦਿਆਂ ਉਸਦੇ ਲੜਕੇ ਦੀ ਮੌਤ ਹੋ ਗਈ | ਪੁਲਿਸ ਨੇ ਟਿੱਪਰ ਚਾਲਕ ਚਰਨਜੀਤ ਸਿੰਘ ਵਾਸੀ ਗੜ੍ਹਦੀਵਾਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਰਵਿੰਦਰ ਸਿੰਘ ਚੱਕ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਕਣਕ ਭੇਜਣ ਲਈ ਸੰਗਤਾਂ ਦਾ ਧੰਨਵਾਦ ਅਗਲੀ ਖ਼ਬਰ ਮੁੁਫ਼ਤ ਅੱਖਾਂ ਦਾ ਜਾਂਚ ਕੈਂਪ 8 ਨੂੰ
Ad Position 24