12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮੇਜਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 02-05-2026
ਦਸੂਹਾ, 1 ਮਈ (ਭੁੱਲਰ)-ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਮੇਜਰ ਸਿੰਘ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦਵਿੰਦਰ ਸਿੰਘ ਕਾਹਲੋਂ ਤੇ ਜਸਵਿੰਦਰ ਸਿੰਘ ਕਾਲੜਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਨਵ-ਨਿਯੁਕਤ ਮੈਨੇਜਰ ਮੇਜਰ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਮੇਜਰ ਸਿੰਘ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵੀ ਬਤੌਰ ਮੈਨੇਜਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ | ਉਨ੍ਹਾਂ ਕਿਹਾ ਕਿ ਉਹ ਕੁਸ਼ਲ ਪ੍ਰਬੰਧਕ ਸਾਬਤ ਹੋਏ ਹਨ ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸੇਵਾ ਸੰਭਾਲੀ ਗਈ ਹੈ | ਉਨ੍ਹਾਂ ਮੇਜਰ ਸਿੰਘ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਹੋਰ ਵੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਆਰ. ਬੀ. ਐੱਸ. ਕੇ. ਮੋਬਾਈਲ ਟੀਮਾਂ ਤੇ ਅਪਥਾਲਮਿਕ ਅਫ਼ਸਰਾਂ ਦੀ ਵਿਜਨ ਸਕਰੀਨਿੰਗ ਸੰਬੰਧੀ ਟ੍ਰੇਨਿੰਗ
Ad Position 24