12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨ ਵਲੋਂ ਸੰਚਾਲਿਤ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਮਜ਼ਦੂਰ ਦਿਵਸ ਵਾਸਲ ਐਜੂਕੇਸ਼ਨ ਦੇ ਸੀ. ਈ. ਓ. ਰਾਘਵ ਵਾਸਲ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਵਿੱਤ ਨਿਰਦੇਸ਼ਕ ਨਰੋਤਮ ਸ਼ਰਮਾ, ਪ੍ਰਬੰਧਕੀ ਨਿਰਦੇਸ਼ਕ ਕਰਨਲ ਮਨਜੀਤ ਸਿੰਘ, ਪਿੰ੍ਰੰ. ਸੰਗੀਤਾ ਨਿਸਤਾਂਦਰਾ ਅਤੇ ਪ੍ਰਬੰਧਕੀ ਅਧਿਕਾਰੀ ਰਾਜਿੰਦਰ ਨੇ ਸਾਰੇ ਕਰਮਚਾਰੀਆਂ ਨੂੰ ਤੋਹਫ਼ੇ ਅਤੇ ਮਿਠਾਆਈਆਂ ਦੇ ਕੇ ਸਨਮਾਨਿਤ ਕੀਤਾ ਅਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ | ਇਸ ਮੌਕੇ ਪਿ੍ੰ. ਸੰਗੀਤਾ ਨਿਸਤਾਂਦਰਾ ਨੇ ਸਾਰੇ ਵਰਕਰਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਸੀ.ਈ.ਓ. ਰਾਘਵ ਵਾਸਲ ਨੇ ਸਾਰੇ ਕਰਮਚਾਰੀਆਂ ਨਾਲ ਬੈਠ ਕੇ ਖਾਣਾ ਖਾਦਾ | ਉਨ•ਾਂ ਕਿਹਾ ਕਿ ਵਾਸਲ ਐਜੂਕੇਸ਼ਨ ਹਮੇਸ਼ਾ ਕਰਮਚਾਰੀਆਂ ਦੇ ਹਿਤਾਂ ਦਾ ਧਿਆਨ ਰੱਖਦਾ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਨੇ ਕਿਹਾ ਕਿ ਮਜ਼ਦੂਰ ਦੇਸ਼ ਦੀ ਨੀਂਹ ਹਨ ਅਤੇ ਉਨ੍ਹਾਂ ਦੀ ਮਿਹਨਤ ਸਾਰੇ ਕਾਰਜਾਂ ਨੂੰ ਪ੍ਰਾਪਤ ਕਰਨ ਦੀ ਕੰੁਜੀ ਹੈ | ਕਰਮਚਾਰੀ ਸਾਰੀਆਂ ਸੰਸਥਾਵਾਂ ਵਿਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ | ਉਨ•ਾਂ ਕਰਮਚਾਰੀਆਂ ਨੂੰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਕਸਬਾ ਐਮਾਂ ਮਾਂਗਟ ਵਿਖੇ ਪੁਲਿਸ-ਪਬਲਿਕ ਮਿਲਣੀ ਕਰਵਾਈ ਅਗਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਵਿਚ ਸਾਇਬਰ ਸਕਿਊਰਟੀ ਵਰਕਸ਼ਾਪ
Ad Position 24