ਐਮਾਂ ਮਾਂਗਟ, 1 ਮਈ (ਗੁਰਾਇਆ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਬੰਧੀ ਅਤੇ ਵਧੀਆ ਕਾਨੰੂਨ ਵਿਵਸਥਾ ਬਣਾਈ ਰੱਖਣ ਲਈ ਪਬਲਿਕ ਦੇ ਸਹਿਯੋਗ ਨੂੰ ਲੈ ਕੇ ਡੀ. ਐੱਸ. ਪੀ. ਮੁਕੇਰੀਆਂ ਨਸ਼ਤਰ ਸਿੰਘ ਦੇ ਨਿਰਦੇਸ਼ਾਂ ਤੇ ਅੱਜ ਉਪਮੰਡਲ ਮੁਕੇਰੀਆਂ ਦੇ ਕਸਬਾ ਐਮਾਂ ਮਾਂਗਟ ਵਿਖੇ ਪੁਲਿਸ-ਪਬਲਿਕ ਮਿਲਣੀ ਕਾਰਵਾਈ ਗਈ | ਜਿਸ ਵਿਚ ਪੁਲਿਸ ਮੁਖੀ ਥਾਣਾ ਮੁਕੇਰੀਆਂ ਪਿ੍ੰਸਪਾਲ ਸਿੰਘ ਕਸਬਾ ਐਮਾਂ ਮਾਂਗਟ ਵਿਖੇ ਪਹੰੁਚੇ ਜਿੱਥੇ ਉਨ੍ਹਾਂ ਦਾ ਪਿੰਡ ਦੇ ਸਰਪੰਚ ਜਗਮੋਹਨ ਲਾਲ ਭਾਟੀਆ ਅਤੇ ਪਤਵੰਤਿਆਂ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਥਾਣਾ ਮੁਖੀ ਪਿ੍ੰਸਪਾਲ ਸਿੰਘ ਨੇ ਨਗਰ ਨਿਵਾਸੀਆਂ ਨੂੰ ਦਰਪੇਸ਼ ਕਿਸੇ ਕਿਸਮ ਦੀ ਵੀ ਮੁਸ਼ਕਿਲ ਸਮੇਂ ਪੁਲਿਸ ਵਲੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਬਲਿਕ ਦੀ ਸਹਾਇਤਾ ਲਈ ਹਰ ਸਮੇਂ ਹਾਜ਼ਰ ਹਨ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣਾ ਫ਼ੋਨ ਨੰਬਰ ਵੀ ਦਿੱਤਾ ਅਤੇ ਕਿਹਾ ਕਿ ਜਦੋਂ ਵੀ ਜ਼ਰੂਰਤ ਹੋਵੇ ਬਿਨਾਂ ਝਿਜਕ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਇਸ ਸਮੇਂ ਉਨ੍ਹਾਂ ਮਾੜੇ ਅਨਸਰਾਂ ਅਤੇ ਨਸ਼ਾ ਕਰਨ ਵਾਲਿਆਂ ਨੂੰ ਸੁਚੇਤ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਉਹ ਗ਼ਲਤ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਗਰ ਕੋਈ ਪਿੰਡ ਵਿਚ ਜਾਂ ਕੋਈ ਬਾਹਰੋਂ ਆ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਮੌਕੇ ਕਸ਼ਮੀਰ ਸਿੰਘ ਸੈਣੀ, ਨਰਿੰਦਰਪਾਲ ਸਿੰਘ, ਰਾਜਿੰਦਰ ਸਿੰਘ ਸੈਣੀ, ਕਰਨ ਸਿੰਘ, ਬਲਵਿੰਦਰ ਸਿੰਘ, ਕਾਬਲ ਸਿੰਘ, ਬੂਟਾ ਰਾਮ, ਰਘਬੀਰ ਸਿੰਘ, ਦੁੱਲਾ ਸਿੰਘ, ਭਾਈ ਕਸ਼ਮੀਰ ਸਿੰਘ, ਨਿਸ਼ਾਨ ਸਿੰਘ, ਸੁਰਿੰਦਰ ਪਾਲ, ਕਰਤਾਰ ਸਿੰਘ, ਰਿੱਕੀ, ਪੰਡਿਤ ਗੋਲੂ, ਹਰਭਜਨ ਸਿੰਘ, ਮਾਨ ਸਿੰਘ, ਧਿਆਨ ਸਿੰਘ, ਮਨੀ, ਸਰਵਣ ਸਿੰਘ, ਸੰਤੋਸ਼ ਕੁਮਾਰ, ਬਲਬੀਰ ਸਿੰਘ ਤੇ ਹੋਰ ਹਾਜ਼ਰ ਸਨ |