12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਿਧਾਇਕ ਰਾਜਾ ਗਿੱਲ ਨੇ ਰੂਪੋਵਾਲ ਵਿਖੇ ਮੁੱਖ ਮੰਤਰੀ ਰਸੋਈ ਸਕੀਮ ਅਧੀਨ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 02-05-2026
ਗੜ੍ਹਦੀਵਾਲਾ, 1 ਮਈ (ਚੱਗਰ)-ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਰਸੋਈ ਸਕੀਮ ਅਧੀਨ ਕਾਰਡ ਤਕਸੀਮ ਕੀਤੇ ਗਏ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਕੀਮ ਅਧੀਨ ਇਸ ਪਿੰਡ ਦੇ 142 ਪਰਿਵਾਰਾਂ ਨੂੰ ਇਸ ਦਾ ਲਾਭ ਪ੍ਰਾਪਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਇੱਕ-ਇੱਕ ਕਰਕੇ ਪੂਰਾ ਕੀਤਾ ਗਿਆ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਤੋਂ ਪਹਿਲਾਂ ਪਿੰਡ ਵਾਸੀਆਂ ਵਲੋਂ ਵਿਧਾਇਕ ਰਾਜਾ ਗਿੱਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੁਲਦੀਪ ਸਿੰਘ ਸਰਪੰਚ ਰੂਪੋਵਾਲ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਜੌਹਲ ਸਰਪੰਚ, ਉਂਕਾਰ ਰਾਮਦਾਸਪੁਰ, ਅਮਨਦੀਪ ਸਿੰਘ ਆਦਿ ਸਮੇਤ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਸਮਾਗਮ ਤੇ ਕੀਰਤਨ ਦਰਬਾਰ ਕੱਲ੍ਹ ਅਗਲੀ ਖ਼ਬਰ ਕਸਬਾ ਐਮਾਂ ਮਾਂਗਟ ਵਿਖੇ ਪੁਲਿਸ-ਪਬਲਿਕ ਮਿਲਣੀ ਕਰਵਾਈ
Ad Position 24