11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬਾਬਾ ਜਵਾਹਰ ਦਾਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-05-2026
ਸ਼ਾਮਚੁਰਾਸੀ, 1 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਜਵਾਹਰ ਦਾਸ ਨੂੰ ਸਮਰਪਿਤ 'ਸੂਸਾਂ ਦੇ ਮੇਲੇ' ਸਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਪਿੰਡ ਖ਼ਾਨਪੁਰ (ਸਹੋਤਾ) ਵਿਖੇ ਡੇਰਾ ਬਾਬਾ ਜਵਾਹਰ ਦਾਸ ਚੈਰੀਟੇਬਲ ਟਰੱਸਟ ਪਿੰਡ ਸੂਸਾਂ (ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ) ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦੀ ਦੇਖ-ਰੇਖ ਹੇਠ ਕਰਵਾਏ ਗਏ 29ਵੇਂ ਸਮਾਗਮ ਦੌਰਾਨ ਭਾਈ ਜਸਵੀਰ ਸਿੰਘ, ਭਾਈ ਪ੍ਰੇਮ ਸਿੰਘ, ਭਾਈ ਲਵਪ੍ਰੀਤ ਸਿੰਘ, ਗੁਰਜੀਤ ਸਿੰਘ ਕਵੀਸ਼ਰ ਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕਥਾਵਾਚਕ ਗਿਆਨੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਬਾਬਾ ਜਵਾਹਰ ਦਾਸ ਨੇ ਗੁਰਬਾਣੀ ਦੇ ਲੜ ਲੱਗ ਕੇ ਮਾਨਵਤਾ ਦੀ ਭਲਾਈ ਦੀ ਉਹ ਜੋਤ ਜਗਾਈ, ਜਿਸ ਨਾਲ ਸਾਰਾ ਇਲਾਕਾ ਮਹਾਨ ਗੁਰੂਆਂ ਦੇ ਉਪਦੇਸ਼ਾਂ ਦੀ ਪਾਲਣਾ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਾਬਾ ਜਵਾਹਰ ਦਾਸ ਨੂੰ ਸਮਰਪਿਤ ਸਾਲਾਨਾ ਵਿਸ਼ਾਲ ਮੇਲਾ 13, 14 ਅਤੇ 15 ਮਈ ਨੂੰ ਸੂਸਾਂ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਸਟੇਜ ਸਕੱਤਰ ਦੀ ਸੇਵਾ ਬਾਬਾ ਕੁਲਵੰਤ ਸਿੰਘ ਨੇ ਨਿਭਾਈ | ਸਮਾਗਮ 'ਚ ਜਥੇਦਾਰ ਹਰਭਜਨ ਸਿੰਘ ਸੇਠ, ਮੈਨੇਜਰ ਗੁਰਦਰਸ਼ਨ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਉਂਕਾਰ ਸਿੰਘ, ਸੀਤਲ ਸਿੰਘ, ਪ੍ਰਭ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਰੌਬੀ, ਗੁਰਮੇਲ ਸਿੰਘ, ਇੰਦਰਜੀਤ ਸਿੰਘ, ਤਰਨਦੀਪ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਰਣਵੀਰ ਸਿੰਘ, ਮਨਪ੍ਰੀਤ ਸਿੰਘ ਮਨੀ, ਦਵਿੰਦਰ ਸਿੰਘ ਆਸਟ੍ਰੇਲੀਆ, ਜੋਬਨ ਸਿੰਘ, ਮਹਿੰਦਰ ਸਿੰਘ, ਸਵਰਨ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ, ਸ਼ਾਦੀ ਸਿੰਘ, ਸਰਪੰਚ ਗੁਰਜੀਤ ਕੌਰ, ਸਾਬਕਾ ਸਰਪੰਚ ਸੰਤੋਸ਼ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਹਰਬੰਸ ਕੌਰ, ਸੁਖਜੀਤ ਸਿੰਘ, ਸੁਖਪ੍ਰੀਤ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਆਮ ਆਦਮੀ ਕਲੀਨਿਕ ਦੀ ਚੈਕਿੰਗ ਅਗਲੀ ਖ਼ਬਰ ਸੇਂਟ ਸੋਲਜਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24