ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਤੇ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜਾ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਫੂਕਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਿੱਖ ਕੌਮ ਨੇ ਆਪਣੇ ਇਤਿਹਾਸ ਨੂੰ ਹਮੇਸ਼ਾਂ ਯਾਦ ਕਰਦਿਆਂ ਅਨਿਆਂ ਖ਼ਿਲਾਫ਼ ਆਵਾਜ਼ ਨੂੰ ਬੁਲੰਦ ਕੀਤਾ ਹੈ, ਪਰ ਕਾਂਗਰਸ ਪਾਰਟੀ ਦੇ ਇਤਿਹਾਸ ਤੋਂ ਸਾਰੇ ਹੀ ਭਲੀਭਾਂਤ ਜਾਣੂ ਹਨ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਗਲਤ ਬਿਆਨਬਾਜ਼ੀ ਕੀਤੀ ਗਈ, ਜਿਸ ਨੂੰ ਜਥੇਬੰਦੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸਿੱਖ ਨੌਜਵਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਇਸ ਵੇਲੇ ਡਿਬਰੂਗੜ੍ਹ ਦੀ ਜੇਲ੍ਹ 'ਚ ਨਜ਼ਰਬੰਦ ਹਨ ਤੇ ਉਨ੍ਹਾਂ ਨੂੰ ਹਰ ਵੇਲੇ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ | ਅਜਿਹੇ ਹਾਲਾਤਾਂ 'ਚ ਉਨ੍ਹਾਂ ਨੂੰ ਕਿਸੇ ਵੀ ਘਟਨਾ ਨਾਲ ਜੋੜਨਾ ਸਿਰਫ਼ ਇਕ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਦੀ ਗੱਲ ਕੀਤੀ ਹੈ ਤੇ ਉਨ੍ਹਾਂ ਨੂੰ ਸਿੱਖੀ ਦੇ ਅਸੂਲਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਕਿ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਮੇਸ਼ਾਂ ਸੱਚ ਦੇ ਨਾਲ ਖੜ੍ਹਾ ਰਿਹਾ ਹੈ ਤੇ ਖੜ੍ਹਾ ਰਹੇਗਾ | ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਲਾਡੀ ਨਿੱਝਰ, ਮਨਦੀਪ ਸਿੰਘ ਤੱਗੜ, ਸਰਕਲ ਪ੍ਰਧਾਨ ਮਨਿੰਦਰ ਸਿੰਘ, ਸਰਕਲ ਪ੍ਰਧਾਨ ਜਸਵਿੰਦਰ ਚੌਹਾਨ, ਕਰਨੈਲ ਸਿੰਘ ਲਵਲੀ, ਰਵਿੰਦਰ ਸਿੰਘ ਬੋਹਣ ਪੱਟੀ, ਬਲਜਿੰਦਰ ਸਿੰਘ ਬੂਥਗੜ੍ਹ, ਸਿਮਰਨਜੀਤ ਸਿੰਘ ਸੇਮਾ, ਸੂਰਤੀ ਰਾਮ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਮੱਖਣ ਸਿੰਘ, ਉਂਕਾਰ ਦਿਹਾਣਾ, ਅਮਰੀਕ ਜਲੋਟਾ, ਸਰੂਪ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਪ੍ਰਭਜੋਤ ਸਿੰਘ, ਮਲਕੀਤ ਸਿੰਘ ਅਸਲਾਮਾਬਾਦ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |