06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹੁਸ਼ਿਆਰਪੁਰ ਦੀ ਅੰਡਰ-23 ਦੀ ਟੀਮ ਨੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ ਹਰਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਅੰਤਰ ਜ਼ਿਲ੍ਹਾ ਅੰਡਰ-23 ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਦੀ ਟੀਮ ਨੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 147 ਦੌੜਾਂ ਨਾ ਹਰਾ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ | ਇਸ ਸੰਬੰਧੀ ਐਚ. ਡੀ. ਸੀ. ਏ. ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ 50-50 ਓਵਰਾਂ ਦੇ ਇਕ ਰੋਜ਼ਾ ਮੈਚ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 46.5 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 322 ਦੌੜਾਂ ਬਣਾਈਆਂ | ਜਿਸ 'ਚ ਰਚਿਤ ਸੋਨੀ ਨੇ 175 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ | ਫ਼ਤਹਿਗੜ੍ਹ ਸਾਹਿਬ ਵਲੋਂ ਸਕਸ਼ਮ ਕਤਿਆਲ ਤੇ ਪਰਮੀਸ਼ ਕੁਮਾਰ ਨੇ 3-3 ਵਿਕਟਾਂ ਹਾਸਿਲ ਕੀਤੀਆਂ | 323 ਦੌੜਾਂ ਦੀ ਟੀਚੇ ਨੂੰ ਹਾਸਿਲ ਕਰਨ ਲਈ ਬੱਲੇਬਾਜ਼ੀ ਲਈ ਉੱਤਰੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ 30. 2 ਓਵਰਾਂ 'ਚ 175 ਦੌੜਾਂ ਹੀ ਬਣਾ ਸਕੀ, ਜਿਸ 'ਚ ਪਰਮੀਸ਼ ਨੇ 78 ਦੌੜਾਂ ਬਣਾਈਆਂ | ਹੁਸ਼ਿਆਰਪੁਰ ਵਲੋਂ ਕ੍ਰਿਸ਼ਨ ਵਾਲੀਆ ਨੇ 47 ਦੌੜਾਂ ਦੇ ਕੇ 5 ਵਿਕਟਾਂ ਹਾਸਿਲ ਕੀਤੀਆਂ | ਹੁਸ਼ਿਆਰਪੁਰ ਦੀ ਇਸ ਜਿੱਤ 'ਤੇ ਐਚ. ਡੀ. ਸੀ. ਏ. ਪ੍ਰਧਾਨ ਡਾ. ਦਲਜੀਤ ਖੇਲਾ, ਡਾ. ਪੰਕਜ ਸ਼ਿਵ, ਵਿਵੇਕ ਸਾਹਨੀ, ਠਾਕੁਰ ਯੋਗਰਾਜ, ਜਤਿੰਦਰ ਸੂਦ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਸਹਾਇਕ ਕੋਚ ਪ੍ਰਵੀਨ ਕਪੂਰ, ਪੰਕਜ, ਦਿਨੇਸ਼ ਸ਼ਰਮਾ, ਕੁਲਦੀਪ ਧਾਮੀ, ਅਮਿਤ ਠਾਕੁਰ, ਨਰੇਸ਼ ਕਾਲੂ ਆਦਿ ਨੇ ਟੀਮ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਸਪੋਰਟਸ ਕਲੱਬਾਂ ਦਾ ਵੱਡਾ ਯੋਗਦਾਨ-ਸੰਜੀਵ ਮਿਨਹਾਸ ਅਗਲੀ ਖ਼ਬਰ ਘਰਾਂ 'ਚ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਮੇਂ ਦੀ ਮੁੱਖ ਲੋੜ-ਗਿੱਦਾ
Ad Position 24