08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਰੋਟਰੀ ਆਈ ਬੈਂਕ ਐਂਡ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ ਖੰਨਾ ਨਾਲ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਐਂਡ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਵਲੋਂ ਪ੍ਰਧਾਨ ਜੇ. ਬੀ. ਬਹਿਲ ਦੀ ਅਗਵਾਈ 'ਚ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੂੰ ਨੇਤਰਦਾਨ ਦੇ ਸੰਬੰਧ 'ਚ ਇਕ ਬੇਨਤੀ ਪੱਤਰ ਦਿੱਤਾ, ਜੋ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੇ ਨਾਂਅ ਸੀ | ਇਸ ਪੱਤਰ 'ਚ ਸੁਸਾਇਟੀ ਵਲੋਂ ਬੇਨਤੀ ਕੀਤੀ ਗਈ ਕਿ ਪੰਜਾਬ ਦੇ ਵਿਸ਼ਵ ਵਿਦਿਆਲਿਆਂ ਤੇ ਹੋਰ ਸੰਸਥਾਵਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਉਨ੍ਹਾਂ ਦੇ ਦਾਖਲਾ ਫਾਰਮਾਂ ਜਾਂ ਆਈ. ਡੀ. ਕਾਰਡਾਂ 'ਚ ਨੇਤਰਦਾਨ ਲਈ ਇਕ ਕਾਲਮ ਜੋੜਿਆ ਜਾਵੇ | ਰਾਜਪਾਲ ਨੇ ਇਸ ਪ੍ਰਸਤਾਵ ਨਾਲ ਸਹਿਮਤੀ ਜਤਾਈ ਅਤੇ ਸੰਬੰਧਿਤ ਵਿਸ਼ਵ ਵਿਦਿਆਲਿਆਂ ਤੇ ਹੋਰ ਸੰਸਥਾਵਾਂ ਨੂੰ ਹੁਕਮ ਜਾਰੀ ਕੀਤੇ ਕਿ ਸੁਸਾਇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤੇ ਨਿਯਮਾਂ ਅਨੁਸਾਰ ਨੇਤਰਦਾਨ ਦਾ ਕਾਲਮ ਸ਼ਾਮਲ ਕੀਤਾ ਜਾਵੇ | ਇਸ ਮੌਕੇ ਚੇਅਰਮੈਨ ਸੰਜੀਵ ਅਰੋੜਾ ਨੇ ਅਵਿਨਾਸ਼ ਰਾਏ ਖੰਨਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਰਾਜਪਾਲ ਵਲੋਂ ਵਿਸ਼ਵ ਵਿਦਿਆਲਿਆਂ ਤੇ ਹੋਰ ਸੰਸਥਾਵਾਂ ਨੂੰ ਭੇਜੇ ਗਏ ਪੱਤਰ ਦੀ ਕਾਪੀ ਸੁਸਾਇਟੀ ਨੂੰ ਸੌਂਪੀ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਪੰਜਾਬ ਦੇ ਵੱਖ-ਵੱਖ ਕਾਲਜਾਂ ਨਾਲ ਸੰਪਰਕ ਕਰਕੇ ਨੇਤਰਦਾਨ ਸੰਬੰਧੀ ਐਮ. ਓ. ਯੂ. ਸਾਈਨ ਕੀਤੇ ਜਾ ਰਹੇ ਹਨ, ਤਾਂ ਜੋ ਇਸ ਮੁਹਿੰਮ ਨੂੰ ਮਿਲ ਕੇ ਅੱਗੇ ਵਧਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪਾਹਲੇਵਾਲ 'ਚ ਖੂਨਦਾਨ ਕੈਂਪ ਅੱਜ ਅਗਲੀ ਖ਼ਬਰ ਹਕੂਮਤਪੁਰ ਸਕੂਲ ਦੀਆਂ 2 ਵਿਦਿਆਰਥਣਾਂ ਵਲੋਂ ਐਨ. ਐਮ. ਐਮ. ਐਸ. ਦਾ ਟੈਸਟ ਪਾਸ
Ad Position 24