28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ਼ੋ੍ਰਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ-ਆਗੂ

Ad Position 21
No active advertisement
ਅਜੀਤ ਡੈਸਕ 04-05-2026

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਲੋਕ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਲੋਕ ਇਸ ਗੱਲ ਤੋਂ ਪੂਰੀ ਤਰ੍ਹਾਂ ਨਾਲ ਜਾਣੂ ਹੋ ਚੁੱਕੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰ ਸਕਦੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਨਾਲ ਮੁਲਾਕਾਤ ਦੌਰਾਨ ਕੀਤਾ | ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸਰਬਜੀਤ ਸਿੰਘ ਮੋਮੀ ਉਨ੍ਹਾਂ ਨਾਲ ਸਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਵਲੋਂ ਪਿੰਡ-ਪਿੰਡ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਚੱਬੇਵਾਲ 'ਚ ਇਕੋ ਰਾਤ 'ਚ ਛੇ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ ਅਗਲੀ ਖ਼ਬਰ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਵਿਖੇ ਖੁੱਲੇ੍ਹ ਅਸਮਾਨ ਹੇਠ ਪਈ ਹਜ਼ਾਰਾਂ ਟਨ ਕਣਕ ਬਰਸਾਤ ਨਾਲ ਹੋ ਰਹੀ ਹੈ ਪ੍ਰਭਾਵਿਤ
Ad Position 24