28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਚੱਬੇਵਾਲ 'ਚ ਇਕੋ ਰਾਤ 'ਚ ਛੇ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ

Ad Position 21
No active advertisement
ਅਜੀਤ ਡੈਸਕ 04-05-2026
ਚੱਬੇਵਾਲ, 3 ਮਈ (ਰਾਜੀਵ ਭਾਰਦਵਾਜ)-ਕਸਬਾ ਚੱਬੇਵਾਲ 'ਚ ਚੋਰਾਂ ਦੀ ਦਹਿਸ਼ਤ ਵਧਦੀ ਜਾ ਰਹੀ ਹੈ | ਬੀਤੀ ਰਾਤ ਚੋਰਾਂ ਨੇ ਛੇ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ ਕਰ ਲਏ | ਜਾਣਕਾਰੀ ਦਿੰਦੇ ਹੋਏ ਕਿਸਾਨ ਦਿਲਬਾਗ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ ਭੀਲੋਵਾਲ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਖੇਤਾਂ 'ਚ ਮੋਟਰਾਂ ਦੇ ਬਣੇ ਕਮਰੇ ਦੀ ਬਾਹਰ ਵਾਲੀ ਕੁੰਡੇ ਨੂੰ ਵੱਢ ਕੇ ਚੋਰਾਂ ਨੇ ਮੋਟਰ ਤੋਂ ਸਟਾਰਟਰ ਤੱਕ ਜਾਂਦੀ ਸਬਮਰਸੀਬਲ ਤਾਰ ਤੇ ਸਟਾਰਟਰ ਚੋਰੀ ਕਰ ਲਏ ਹਨ | ਉਨ੍ਹਾਂ ਕਿਹਾ ਕਿ ਹਰੇਕ ਮੋਟਰ ਦੀ ਲਗਪਗ ਪੰਦਰਾਂ ਤੋਂ ਵੀਹ ਹਜ਼ਾਰ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਚੱਬੇਵਾਲ 'ਚ ਵੱਧ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਚੱਬੇਵਾਲ ਪੁਲਿਸ ਦੀ ਨਾਕਾਮੀ ਸਾਬਤ ਕਰ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਡਾ. ਰਵਜੋਤ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ-ਆਗੂ
Ad Position 24