28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

'ਆਪ' ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਡਾ. ਰਵਜੋਤ

Ad Position 21
No active advertisement
ਅਜੀਤ ਡੈਸਕ 04-05-2026

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਲਾਬੜਾਂ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰਨ ਲਈ ਵਚਨਬੱਧ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ ਦਿਨ ਵੇਲੇ 95 ਫ਼ੀਸਦੀ ਸਪਲਾਈ ਦਿੱਤੀ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਹਲਕਿਆਂ 'ਚ ਪਹੁੰਚ ਕਰਕੇ ਲੋਕਾਂ ਨਾਲ ਸਿੱਧੀ ਗੱਲ ਕਰ ਰਹੇ ਹਨ ਤੇ ਮੌਕੇ ਉੱਪਰ ਹੀ ਲੋਕਾਂ ਦੇ ਮਸਲੇ ਹੱਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ 'ਚ ਵਿਕਾਸ ਵੱਡੇ ਪੱਧਰ 'ਤੇ ਜਾਰੀ ਹੈ, ਇਕ ਪਾਸੇ ਜਿੱਥੇ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸ. ਸ. ਸ. ਸ. ਅਜੜਾਮ ਦੀ ਵਿਦਿਆਰਥਣ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਚੱਬੇਵਾਲ 'ਚ ਇਕੋ ਰਾਤ 'ਚ ਛੇ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ
Ad Position 24