28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਐਚ. ਪੀ. ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ-ਡਾ. ਦੀਪੀ

Ad Position 21
No active advertisement
ਅਜੀਤ ਡੈਸਕ 04-05-2026
ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਪੀ. ਐਚ. ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਬੱਸੀ ਗ਼ੁਲਾਮ ਹੁਸੈਨ 'ਚ ਵਿਦਿਆਰਥਣਾਂ ਤੇ ਅਧਿਆਪਕਾਂ ਨੂੰ ਐੱਚ. ਪੀ. ਵੀ. ਵੈਕਸੀਨ ਬਾਰੇ ਜਾਗਰੂਕ ਕੀਤਾ | ਇਸ ਮੌਕੇ ਏ. ਏ. ਕੇ. ਨੰਦਨ ਤੋਂ ਸੀ. ਐਚ. ਓ. ਡਾ. ਦੀਪੀ ਭਾਰਤੀ, ਏ. ਐਨ. ਐਮ. ਸੁਮਨ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ 14 ਸਾਲ ਦੀਆਂ ਲੜਕੀਆਂ ਲਈ ਹਿਊਮਨ ਪੈਪੀਲੋਮਾ ਵਾਇਰਸ (ਐੱਚ. ਪੀ. ਵੀ.) ਦੀ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਵਾਇਰਸ ਕਾਰਨ ਅੱਗੇ ਚੱਲ ਕੇ ਲੜਕੀਆਂ ਨੂੰ ਬੱਚੇਦਾਨੀ ਦਾ ਕੈਂਸਰ ਅਤੇ ਹੋਰ ਬਿਮਾਰੀਆਂ ਹੋ ਸਕਦੀਆਂ ਹਨ | ਇਸ ਤੋਂ ਬਚਾਅ ਲਈ ਐਚ. ਪੀ. ਵੀ. ਵੈਕਸੀਨ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੂਰੇ ਦੇਸ਼ 'ਚ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਲਗਾਈ ਜਾਵੇਗੀ | ਇਸ ਲਈ ਸਾਰੇ ਮਾਪਿਆਂ ਨੂੰ ਆਪਣੀਆਂ 14 ਸਾਲ ਦੀਆਂ ਲੜਕੀਆਂ ਨੂੰ ਇਹ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪੀ. ਐਚ. ਸੀ. ਚੱਕੋਵਾਲ ਤੇ ਸੀ. ਐਚ. ਸੀ. ਸ਼ਾਮਚੁਰਾਸੀ ਵਿਖੇ ਇਹ ਵੈਕਸੀਨ ਹੈ ਰੋਜ਼ ਲਗਾਈ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਦਸਤਾਰ-ਏ-ਪੰਜਾਬ ਨੌਜਵਾਨ ਸਭਾ ਵਲੋਂ ਦਸਤਾਰ ਮੁਕਾਬਲੇ ਕਰਵਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਪ੍ਰਸਿੱਧ ਮੰਦਰਾਂ ਨੂੰ ਗਊਸ਼ਾਲਾ ਚਲਾਉਣ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ- ਸ਼ਾਸਤਰੀ
Ad Position 24