28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਦਸਤਾਰ-ਏ-ਪੰਜਾਬ ਨੌਜਵਾਨ ਸਭਾ ਵਲੋਂ ਦਸਤਾਰ ਮੁਕਾਬਲੇ ਕਰਵਾਉਣ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-05-2026
ਮਾਹਿਲਪੁਰ, 3 ਮਈ (ਰਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਹੁਸ਼ਿਆਰਪੁਰ ਤੇ ਦਸਤਾਰ-ਏ-ਪੰਜਾਬ ਨੌਜਵਾਨ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਕੂਲ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲੇ 21 ਮਈ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਕਰਵਾਏ ਜਾਣਗੇ | ਇਸ ਸੰਬੰਧੀ ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ, ਜਗਜੀਤ ਸਿੰਘ ਗਣੇਸ਼ਪੁਰ ਤੇ ਸਰਬਜੀਤ ਸਿੰਘ ਸਾਬੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਹ ਮੁਕਾਬਲੇ ਦੋ ਵਰਗਾ ਪਹਿਲਾ ਵਰਗ- ਪੰਜਵੀਂ ਤੋਂ ਅੱਠਵੀਂ, ਦੂਜਾ ਵਰਗ-ਨੌਵੀ ਤੋਂ ਦਸਵੀਂ ਤੱਕ ਸਿਰਫ਼ ਲੜਕੇ 'ਚ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਚਾਹਵਾਨ ਵਿਦਿਆਰਥੀ 16 ਮਈ ਤੱਕ ਆਪਣੀ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ | ਇਸ ਮੌਕੇ ਮੈਨੇਜਰ ਭੁਪਿੰਦਰ ਸਿੰਘ, ਗਗਨਦੀਪ ਸਿੰਘ ਜਿਆਨ, ਪਿ੍ੰ: ਰੁਪਿੰਦਰਜੋਤ ਸਿੰਘ, ਗੁਰਲਾਟ ਸਿੰਘ ਜੌਹਲ, ਜਗਦੀਪ ਸਿੰਘ, ਬਲਬੀਰ ਸਿੰਘ ਮਨੌਲੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਲਾਹੜ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਕੌਮੀ ਵਜ਼ੀਫ਼ਾ ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਐਚ. ਪੀ. ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ-ਡਾ. ਦੀਪੀ
Ad Position 24